Bambiha Gang: ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਆਏ ਗੈਂਗਸਟਰ ਚੜ੍ਹੇ ਪੁਲਿਸ ਦੇ ਹੱਥੇ, ਦੋਹਾਂ ਗਾਇਕਾਂ ਨੂੰ ਜਾਨੋ ਮਾਰਨ ਦੀ ਸਾਜਿਸ਼ ਹੋਈ ਨਾਕਾਮ

ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਗੁਰਗਿਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵੱਲੋਂ ਪ੍ਰਸਿੱਧ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ।

By  Pushp Raj March 15th 2023 06:03 PM

Babbu Maan and Mankirat Aulakh on target of gangsters: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਹਾਲ ਹੀ ਵਿੱਚ ਦੋ ਹੋਰ ਪੰਜਾਬੀ ਗਾਇਕਾਂ ਨੂੰ ਜਾਨੋਂ ਮਾਰਨ ਦੀ ਸਾਜ਼ਿਸ਼ ਬਾਰੇ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਗੁਰਗਿਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵੱਲੋਂ ਪ੍ਰਸਿੱਧ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਕਰ ਰਹੇ ਸਨ। 


ਮੀਡੀਆ ਰਿਪੋਰਟਸ ਦੇ ਮੁਤਾਬਕ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਗੁਰਗਿਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵੱਲੋਂ ਪ੍ਰਸਿੱਧ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ ਅਤੇ ਬੱਬੂ ਮਾਨ ਅਤੇ ਮਨਕੀਰਤ ਔਲਖ ਨੇ ਮਰਨਾ ਸੀ।


 ਇੱਕ ਸਪੈਸ਼ਲ ਅਪ੍ਰੇਸ਼ਨ ਅਧੀਨ ਚੰਡੀਗੜ੍ਹ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਵਿੱਚ ਮਨੂ, ਉਸਦਾ ਸਾਥੀ ਅਮਨ ਕੁਮਾਰ, ਤੀਜਾ ਸੰਜੀਵ ਕੁਮਾਰ ਅਤੇ ਚੌਥਾ ਕਮਲਦੀਪ ਸ਼ਾਮਲ ਹਨ। 

ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੈਨੇਡਾ ਵਿੱਚ ਬੈਠੇ ਲੱਕੀ ਪਟਿਆਲ ਦੇ ਕਿਸੇ ਖਾਸ ਰਾਜਕੁਮਾਰ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ। ਜਿਸ ਨੇ ਇੱਕ ਦੋਸਤ ਰਾਹੀਂ ਜੰਮੂ-ਕਸ਼ਮੀਰ ਤੋਂ ਲੰਬੀ ਦੂਰੀ ਦਾ ਹਥਿਆਰ ਲੈਣ ਲਈ ਕਿਹਾ ਸੀ। ਜਿਸ ਨਾਲ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਦੇ ਲਈ ਇਹ ਗੈਂਗਸਟਰ ਲਗਾਤਾਰ ਦੋਹਾਂ ਗਾਇਕਾਂ ਦੀ ਰੇਕੀ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਜੰਮੂ-ਕਸ਼ਮੀਰ 'ਚ ਹਥਿਆਰਾਂ ਦੇ ਲੈਣ-ਦੇਣ 'ਤੇ ਲਗਾਤਾਰ ਚਰਚਾ ਹੋ ਰਹੀ ਹੈ।


ਹੋਰ ਪੜ੍ਹੋ: Alia Bhatt B'day: ਆਲੀਆ ਭੱਟ ਦੇ 30ਵੇਂ ਜਨਮਦਿਨ 'ਤੇ ਪਰਿਵਾਰ ਨੇ ਬਣਵਾਇਆ ਸਪੈਸ਼ਲ ਕੇਕ, ਅਦਾਕਾਰਾ ਦੇ ਬਰਥਡੇਅ ਸੈਲੀਬ੍ਰੇਸ਼ਨ ਦੀ ਤਸਵੀਰ ਹੋਈ ਵਾਇਰਲ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਅਤੇ ਬੱਬੂ ਮਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਹਾਲਾਂਕਿ ਦੋਹਾਂ ਗਾਇਕਾਂ ਵੱਲੋਂ ਪੰਜਾਬ ਸਰਕਾਰ ਕੋਲੋਂ ਸੁਰੱਖਿਆ ਦੀ ਮੰਗ ਵੀ ਕੀਤੀ ਗਈ ਸੀ। ਹੁਣ ਵੇਖਣਾ ਹੋਵੇਗਾ ਕੀ ਸੂਬਾ ਸਰਕਾਰ ਵੱਲੋਂ ਇਨ੍ਹਾਂ ਕਲਾਕਾਰਾਂ ਨੂੰ ਸੁਰੱਖਿਆ  ਦਿੱਤੀ ਜਾਂਦੀ ਹੈ ਜਾਂ ਨਹੀਂ। 


Related Post