ਸੁਨੰਦਾ ਸ਼ਰਮਾ ਵਿਦੇਸ਼ ‘ਚ ਮਸਤੀ ਕਰਦੀ ਆਈ ਨਜ਼ਰ, ਗਾਇਕਾ ਨੇ ਵੀਡੀਓ ਕੀਤੇ ਸਾਂਝੇ

ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ । ਆਪਣੇ ਚੁਲਬੁਲੇ ਸੁਭਾਅ ਦੇ ਲਈ ਜਾਣੀ ਜਾਂਦੀ ਹੈ ।ਇਨ੍ਹੀਂ ਦਿਨੀਂ ਸੁਨੰਦਾ ਸ਼ਰਮਾ ਵਿਦੇਸ਼ ਗਈ ਹੋਈ ਹੈ । ਜਿੱਥੋਂ ਦੇ ਵੀਡੀਓਜ਼ ਅਤੇ ਤਸਵੀਰਾਂ ਉਹ ਲਗਾਤਾਰ ਸਾਂਝੀਆਂ ਕਰ ਰਹੀ ਹੈ ।

By  Shaminder August 24th 2023 01:18 PM

ਸੁਨੰਦਾ ਸ਼ਰਮਾ (Sunanda Sharma) ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ । ਆਪਣੇ ਚੁਲਬੁਲੇ ਸੁਭਾਅ ਦੇ ਲਈ ਜਾਣੀ ਜਾਂਦੀ ਹੈ ।ਇਨ੍ਹੀਂ ਦਿਨੀਂ ਸੁਨੰਦਾ ਸ਼ਰਮਾ ਵਿਦੇਸ਼ ਗਈ ਹੋਈ ਹੈ । ਜਿੱਥੋਂ ਦੇ ਵੀਡੀਓਜ਼ ਅਤੇ ਤਸਵੀਰਾਂ ਉਹ ਲਗਾਤਾਰ ਸਾਂਝੀਆਂ ਕਰ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ  : ਦਿਲਪ੍ਰੀਤ ਢਿੱਲੋਂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ

ਜਿਸ ‘ਚ ਗਾਇਕਾ ਵਿਦੇਸ਼ ‘ਚ ਘੁੰਮਦੀ ਹੋਈ ਦਿਖਾਈ ਦੇ ਰਹੀ ਹੈ । ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । 


ਸੁਨੰਦਾ ਸ਼ਰਮਾ ਨੇ ਦਿੱਤੇ ਕਈ ਹਿੱਟ ਗੀਤ 

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਂਝ ਤਾਂ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ।


ਇਸ ਹਿੱਟ ਲਿਸਟ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਸੁਨੰਦਾ ਸ਼ਰਮਾ ਦਿਲਜੀਤ ਦੋਸਾਂਝ ਦੇ ਨਾਲ ਇੱਕ ਫ਼ਿਲਮ ‘ਚ ਵੀ ਨਜ਼ਰ ਆ ਚੁੱਕੀ ਹੈ । ਜਲਦ ਹੀ ਅਦਾਕਾਰਾ ਫ਼ਿਲਮ ‘ਬੀਬੀ ਰਜਨੀ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫ਼ਿਲਮ ਦੀ ਫ੍ਰਸਟ ਲੁੱਕ ਬੀਤੇ ਦਿਨੀਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ ।  



Related Post