ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -6 ਦੇ ਅੰਮ੍ਰਿਤਸਰ ਆਡੀਸ਼ਨ 'ਚ ਵੱਡੀ ਗਿਣਤੀ 'ਚ ਪਹੁੰਚੇ ਬੱਚੇ
Shaminder
April 24th 2019 12:42 PM
ਵਾਇਸ ਆਫ਼ ਪੰਜਾਬ ਛੋਟਾ ਚੈਂਪ ਦੇ ਸੀਜ਼ਨ-6 ਲਈ ਆਡੀਸ਼ਨ ਚੱਲ ਰਹੇ ਹਨ ।ਅੰਮ੍ਰਿਤਸਰ ਦੇ ਡੀਏਵੀ ਕਾਲਜ ਕੱਟੜਾ ਸ਼ੇਰ ਸਿੰਘ ਸਥਿਤ ਹਾਥੀ ਗੇਟ ਅੰਮ੍ਰਿਤਸਰ 'ਚ ਆਡੀਸ਼ਨ ਕਰਵਾਏ ਜਾ ਰਹੇ ਨੇ । ਇਨ੍ਹਾਂ ਆਡੀਸ਼ਨਾਂ 'ਚ ਭਾਗ ਲੈਣ ਲਈ ਵੱਡੀ ਗਿਣਤੀ ਬੱਚੇ ਆਪਣੀ ਪ੍ਰਤਿਭਾ ਨੂੰ ਵਿਖਾਉਣ ਲਈ ਪਹੁੰਚੇ ।ਆਡੀਸ਼ਨ ਲਈ ਅੰਮ੍ਰਿਤਸਰ 'ਚ ਪਹੁੰਚੇ ਇਨ੍ਹਾਂ ਬੱਚਿਆਂ ਦਾ ਆਤਮ-ਵਿਸ਼ਵਾਸ ਵੇਖਣ ਲਾਇਕ ਸੀ ।