‘ਵਾਇਸ ਆਫ਼ ਪੰਜਾਬ ਸੀਜ਼ਨ 10’ ਦੇ ਜਲੰਧਰ ਆਡੀਸ਼ਨ ਨੂੰ ਲੈ ਕੇ ਨੌਜਵਾਨਾਂ ’ਚ ਭਾਰੀ ਉਤਸ਼ਾਹ,ਲੱਗੀਆਂ ਮੁੰਡੇ-ਕੁੜੀਆਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ

By  Lajwinder kaur November 24th 2019 10:41 AM -- Updated: November 24th 2019 03:26 PM

‘ਵਾਇਸ ਆਫ਼ ਪੰਜਾਬ ਸੀਜ਼ਨ 10’ ਦੇ ਲਈ ਆਡੀਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਅੱਜ ਯਾਨੀ 24 ਨਵੰਬਰ ਨੂੰ ਜਲੰਧਰ ਦੇ ਬਲਦੇਵ ਰਾਏ ਮਿੱਤਲ ਆਡੀਟੋਰੀਅਮ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਸਵੇਰੇ 9.00 ਵਜੇ ਤੋਂ ਆਡੀਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ। ਪੀਟੀਸੀ ਪੰਜਾਬੀ ਦੇ ਇਸ ਟੈਲੇਂਟ ਹੰਟ ਸ਼ੋਅ ਨੂੰ ਲੈ ਕੇ ਨੌਜਵਾਨ ਮੁੰਡੇ-ਕੁੜੀਆਂ ਵਿੱਚ ਏਨਾਂ ਕੁ ਉਤਸ਼ਾਹ ਹੈ ਕਿ ਠੰਡ ਦੀ ਪਰਵਾਹ ਕੀਤੇ ਬਿਨਾਂ ਹੀ ਸਵੇਰ ਤੋਂ ਹੀ ਲੰਮੀਆਂ ਕਤਾਰਾਂ ਚ ਖੜ੍ਹੇ ਹੋਏ ਹਨ।

ਵਾਇਸ ਆਫ਼ ਪੰਜਾਬ ਸੀਜ਼ਨ 10’ ਦਾ ਆਡੀਸ਼ਨ ਦੇਣ ਵਾਲਿਆਂ ਲਈ ਜ਼ਰੂਰੀ ਦਸਤਾਵੇਜ਼ :–

ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਹਰ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਅਤੇ ਆਡੀਸ਼ਨ ਸਮੇਂ ਹਰ ਪ੍ਰੀਤਭਾਗੀ ਕੋਲ ਆਪਣਾ ਪਹਿਚਾਣ ਪੱਤਰ ਜਾਂ ਅਜਿਹਾ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ, ਜਿਸ ਰਾਹੀਂ ਉਸ ਦੀ ਪਹਿਚਾਣ ਤੇ ਉਮਰ ਦਾ ਪਤਾ ਲੱਗ ਸਕੇ। ਇਸ ਤੋਂ ਇਲਾਵਾ ਪ੍ਰਤੀਭਾਗੀ ਆਪਣੇ ਨਾਲ ਤਿੰਨ ਤਸਵੀਰਾਂ ਵੀ ਲੈ ਕੇ ਆਉਣ।

ਜੱਜਸ ਵੱਲੋਂ ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਵਿੱਚ ਆਡੀਸ਼ਨ ਪੂਰੇ ਹੋ ਚੁੱਕੇ ਹਨ। ਜਲੰਧਰ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਸ਼ਹਿਰਾਂ ’ਚ ਵੀ ਆਡੀਸ਼ਨ ਹੋਣਗੇ ।ਜਿੰਨ੍ਹਾ ਦਾ ਵੇਰਵਾ ਇਸ ਤਰ੍ਹਾਂ ਹੈ ।

ਸ਼ਹਿਰ

ਤਾਰੀਖ ਤੇ ਸਮਾਂ

ਪਤਾ

ਪਟਿਆਲਾ

26 ਨਵੰਬਰ, ਸਵੇਰੇ 9 :00 ਵਜੇ

ਸੰਨੀ ਓਬਰਾਏ ਆਰਟਸ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ ਪਟਿਆਲਾ

ਮੋਹਾਲੀ

26 ਨਵੰਬਰ, ਸਵੇਰੇ 9 :00 ਵਜੇ

ਦਾਰਾ ਸਟੂਡੀਓ, ਫੇਸ-6, ਸੈਕਟਰ 56, ਐੱਨਐੱਚ-21, ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ ਪੰਜਾਬ

ਹੋਰ ਵੇਖੋ:ਟੇਲੈਂਟ ਹੰਟ ਸ਼ੋਅ ‘ਵਾਇਸ ਆਫ਼ ਪੰਜਾਬ’ ਦੇ ਆਡੀਸ਼ਨ ’ਚ ਇਸ ਤਰ੍ਹਾਂ ਪਾਓ ਸਿੱਧੀ ਐਂਟਰੀ

ਹੁਣ ਦੇਰ ਕਿਸ ਗੱਲ ਦੀ ਤੁਸੀਂ ਵੀ ਆਪਣੀ ਐਂਟਰੀ ਭੇਜਣ ਸਕਦੇ ਹੋ ਬਹੁਤ ਹੀ ਆਸਾਨ ਤਰੀਕੇ ਨਾਲ, ਉਸ ਲਈ ਅੱਜ ਹੀ ਡਾਉਨਲੋਡ ਕਰੋ ‘ਪੀਟੀਸੀ ਪਲੇਅ’ ਐਪ। ‘ਪੀਟੀਸੀ ਪਲੇਅ’ ਐਪ ਡਾਉਨਲੋਡ ਕਰਨ ਤੋਂ ਬਾਅਦ ਕਲਿੱਕ ਕਰੋ ‘ਪੀਟੀਸੀ ਵਾਇਸ ਆਫ਼ ਪੰਜਾਬ’ ਸੀਜ਼ਨ-10 ਦੇ ਫਾਰਮ ’ਤੇ, ਭਰੋ ਆਪਣੀ ਜਾਣਕਾਰੀ ਤੇ ਅੱਪਲੋਡ ਕਰੋ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤਾ ਕੋਈ ਗਾਣਾ । ਜਿਨ੍ਹਾਂ ਦੀ ਆਵਾਜ਼ ਵਿੱਚ ਹੋਵੇਗਾ ਦਮ ਉਹਨਾਂ ਨੂੰ ਮਿਲੇਗੀ ‘ਵਾਇਸ ਆਫ਼ ਪੰਜਾਬ’ ਦੇ ਆਡੀਸ਼ਨ ਵਿੱਚ ਸਿੱਧੀ ਐਂਟਰੀ।

Related Post