‘ਵਾਇਸ ਆਫ਼ ਪੰਜਾਬ ਸੀਜ਼ਨ 10’ ਲਈ ਪਟਿਆਲਾ ’ਚ ਚੱਲ ਰਹੇ ਹਨ ਆਡੀਸ਼ਨ, ਨੌਜਵਾਨਾਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ

By  Rupinder Kaler November 26th 2019 11:14 AM

ਵਾਇਸ ਆਫ਼ ਪੰਜਾਬ ਸੀਜ਼ਨ 10’ ਦੇ ਮੁਕਾਬਲੇ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਤੇ ਬਠਿੰਡਾ ਵਿੱਚ ਆਡੀਸ਼ਨ ਹੋ ਚੁੱਕੇ ਹਨ । ਇਹਨਾਂ ਆਡੀਸ਼ਨਾਂ ਵਿੱਚ ਉਹਨਾਂ ਨੌਜਵਾਨਾਂ ਦੀ ਚੋਣ ਹੋਈ ਹੈ ਜਿਨ੍ਹਾਂ ਦੀ ਆਵਾਜ਼ ਵਿੱਚ ਦਮ ਸੀ ਤੇ ਉਹ ਗਾਇਕੀ ਦੇ ਖੇਤਰ ਵਿੱਚ ਕੁਝ ਕਰ ਗੁਜ਼ਰਨ ਦੀ ਹਿੰਮਤ ਰੱਖਦੇ ਸਨ । ਅੱਜ ਯਾਨੀ 26 ਨਵੰਬਰ ਨੂੰ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਸਵੇਰ ਤੋਂ ਹੀ ਆਡੀਸ਼ਨਾਂ ਦਾ ਸਿਲਸਿਲਾ ਜਾਰੀ ਹੈ ।

https://www.instagram.com/p/B5UPhiel95z/

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਸੰਨੀ ਓਬਰਾਏ ਆਰਟਸ ਆਡੀਟੋਰੀਅਮ ਦੇ ਬਾਹਰ ਸਵੇਰ ਤੋਂ ਹੀ ਨੌਜਵਾਨਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਸੀ । ਨੌਜਵਾਨ ਤੜਕੇ ਸਵੇਰ ਤੋਂ ਹੀ ਆਡੀਸ਼ਨ ਦੇਣ ਲਈ ਪਹੁੰਚ ਰਹੇ ਹਨ । ਆਡੀਸ਼ਨ ਦੇਣ ਆਏ ਨੌਜਵਾਨਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।

‘ਵਾਇਸ ਆਫ਼ ਪੰਜਾਬ ਸੀਜ਼ਨ 10’ ਦਾ ਆਡੀਸ਼ਨ ਦੇਣ ਵਾਲਿਆਂ ਲਈ ਜ਼ਰੂਰੀ ਦਸਤਾਵੇਜ਼ –

ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਹਰ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਅਤੇ ਆਡੀਸ਼ਨ ਸਮੇਂ ਹਰ ਪ੍ਰੀਤਭਾਗੀ ਕੋਲ ਆਪਣਾ ਪਹਿਚਾਣ ਪੱਤਰ ਜਾਂ ਅਜਿਹਾ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ, ਜਿਸ ਰਾਹੀਂ ਉਸ ਦੀ ਪਹਿਚਾਣ ਤੇ ਉਮਰ ਦਾ ਪਤਾ ਲੱਗ ਸਕੇ । ਇਸ ਤੋਂ ਇਲਾਵਾ ਪ੍ਰਤੀਭਾਗੀ ਆਪਣੇ ਨਾਲ ਤਿੰਨ ਤਸਵੀਰਾਂ ਵੀ ਲੈ ਕੇ ਆਉਣ ।

ਪਟਿਆਲਾ ਦੇ ਅਡੀਸ਼ਨ ਤੋਂ ਬਾਅਦ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਨੌਜਵਾਨਾਂ ਕੋਲ ਆਖਰੀ ਮੌਕਾ ਮੋਹਾਲੀ ਆਡੀਸ਼ਨ ਦਾ ਹੋਵੇਗਾ । ਮੋਹਾਲੀ ਆਡੀਸ਼ਨ ਦਾ ਵੇਰਵਾ ਇਸ ਤਰ੍ਹਾਂ ਹੈ ।

ਸ਼ਹਿਰ 

ਤਾਰੀਖ ਤੇ ਸਮਾਂ 

ਪਤਾ

ਮੋਹਾਲੀ

28 ਨਵੰਬਰ, ਸਵੇਰੇ 9 :00 ਵਜੇ

ਦਾਰਾ ਸਟੂਡੀਓ, ਫੇਸ-6, ਸੈਕਟਰ 56, ਐੱਨਐੱਚ-21, ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ ਪੰਜਾਬ

ਹੁਣ ਦੇਰ ਕਿਸ ਗੱਲ ਦੀ ਅੱਜ ਹੀ ਭੇਜੋ ਆਪਣੀ ਐਂਟਰੀ । ਆਪਣੀ ਐਂਟਰੀ ਭੇਜਣ ਲਈ ਅੱਜ ਹੀ ਡਾਉਨਲੋਡ ਕਰੋ ‘ਪੀਟੀਸੀ ਪਲੇਅ’ ਐਪ। ‘ਪੀਟੀਸੀ ਪਲੇਅ’ ਐਪ ਡਾਉਨਲੋਡ ਕਰਨ ਤੋਂ ਬਾਅਦ ਕਲਿੱਕ ਕਰੋ ‘ਪੀਟੀਸੀ ਵਾਇਸ ਆਫ਼ ਪੰਜਾਬ’ ਸੀਜ਼ਨ-10 ਦੇ ਫਾਰਮ ’ਤੇ, ਭਰੋ ਆਪਣੀ ਜਾਣਕਾਰੀ ਤੇ ਅੱਪਲੋਡ ਕਰੋ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤਾ ਕੋਈ ਗਾਣਾ । ਜਿਨ੍ਹਾਂ ਦੀ ਆਵਾਜ਼ ਵਿੱਚ ਹੋਵੇਗਾ ਦਮ ਉਹਨਾਂ ਨੂੰ ਮਿਲੇਗੀ ‘ਵਾਇਸ ਆਫ਼ ਪੰਜਾਬ’ ਦੇ ਆਡੀਸ਼ਨ ਵਿੱਚ ਸਿੱਧੀ ਐਂਟਰੀ ।

Related Post