ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ 'ਤੇ ਦੇਖੋ ਹੈਪੀ ਬੋਪਾਰਾਏ ਦਾ ਨਵਾਂ ਗਾਣਾ 'ਚਾਚੇ ਤਾਏ'
Rupinder Kaler
April 4th 2019 02:30 PM
ਪੰਜਾਬੀ ਗਾਇਕ ਹੈਪੀ ਬੋਪਾਰਾਏ ਦਾ ਨਵਾਂ ਗਾਣਾ 'ਚਾਚੇ ਤਾਏ' ੫ ਅਪ੍ਰੈਲ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ 'ਤੇ ਵਿਸ਼ਵ ਪੱਧਰ 'ਤੇ ਦਿਖਾਇਆ ਜਾ ਰਿਹਾ ਹੈ । ਇਸ ਗੀਤ ਦੇ ਬੋਲ ਕਾਬਲ ਸਰੂਪਵਾਲੀ ਨੇ ਲਿਖੇ ਹਨ ਜਦੋਂ ਕਿ ਗਾਣੇ ਦਾ ਮਿਊਜ਼ਿਕ ਲਾਡੀ ਗਿੱਲ ਨੇ ਤਿਆਰ ਕੀਤਾ ਹੈ । ਹੈਪੀ ਬੋਪਾਰਾਏ ਦੇ ਇਸ ਗਾਣੇ ਨੂੰ ਲੈ ਕੇ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਚਾਚੇ ਤਾਇਆਂ ਦੇ ਨਿੱਘੇ ਰਿਸ਼ਤਿਆਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।