ਫ਼ਿਲਮ 'ਜੱਦੀ ਸਰਦਾਰ' ਦੇ ਗੀਤ 'ਸੂਹੇ ਬੁੱਲਾਂ ਵਾਲੀਏ' ਦਾ ਪੀਟੀਸੀ ਪੰਜਾਬੀ 'ਤੇ ਹੋਵੇਗਾ ਵਰਲਡ ਪ੍ਰੀਮੀਅਰ 

By  Shaminder August 22nd 2019 01:47 PM

ਫ਼ਿਲਮ ਜੱਦੀ ਸਰਦਾਰ ਦੇ ਗੀਤ ਸੂਹੇ ਬੁੱਲਾਂ ਵਾਲੀਏ ਦਾ ਵਰਲਡ ਪ੍ਰੀਮੀਅਰ 23 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ ਦਸ ਵਜੇ ਕੀਤਾ ਜਾਵੇਗਾ । ਇਸ ਗੀਤ ਨੂੰ ਪੀਟੀਸੀ ਮੋਸ਼ਨ ਪਿਕਚਰਸ ਦੇ ਬੈਨਰ ਹੇਠ ਪੀਟੀਸੀ ਪੰਜਾਬੀ,ਪੀਟੀਸੀ ਚੱਕ ਦੇ 'ਤੇ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਸਿੱਪੀ ਗਿੱਲ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਜਦਕਿ ਗੀਤ ਦੇ ਬੋਲ ਮਨਿੰਦਰ ਕੈਲੀ ਨੇ ਲਿਖੇ ਨੇ ।

ਹੋਰ ਵੇਖੋ :ਫ਼ਿਲਮ ‘ਜੱਦੀ ਸਰਦਾਰ’ ਦਾ ਪਹਿਲਾ ਗੀਤ ‘ਹਕੂਮਤਾਂ’ ਨਿੰਜਾ ਦੀ ਦਮਦਾਰ ਅਵਾਜ਼ ‘ਚ ਹੋਇਆ ਰਿਲੀਜ਼,ਦੇਖੋ ਵੀਡੀਓ

jaddi sardaar jaddi sardaar

ਮਿਊਜ਼ਿਕ ਦੇਸੀ ਰੂਟਸ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ਦੇ ਪੋਸਟਰ ਤੋਂ ਤਾਂ ਇਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਗੀਤ ਰੋਮਾਂਟਿਕ ਗੀਤ ਹੋਵੇਗਾ ।ਪਰ ਇਹ ਤਾਂ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ।

broadway broadway

ਸਾਂਝੇ ਪਰਿਵਾਰਾਂ ‘ਚ ਕਿੰਝ ਕੁਝ ਲੋਕ ਸ਼ਰੀਕੇਬਾਜ਼ੀ ਪੈਦਾ ਕਰ ਦਿੰਦੇ ਹਨ ਨੂੰ ਦਰਸਾਉਂਦੀ ਫ਼ਿਲਮ ਦੀ ਕਹਾਣੀ ਧੀਰਜ ਕੁਮਾਰ ਤੇ ਕਰਨ ਸੰਧੂ ਹੋਰਾਂ ਵੱਲੋਂ ਮਿਲਕੇ ਲਿਖੀ ਗਈ ਹੈ ਤੇ ਮਨਭਾਵਨ ਸਿੰਘ ਵੱਲੋਂ ਡਾਇਰੈਕਟ ਕੀਤੀ ਗਈ ਹੈ। ਫ਼ਿਲਮ ‘ਚ ਕਈ ਹੋਰ ਨਾਮੀ ਕਲਾਕਾਰ ਜਿਵੇਂ ਗੁਰਮੀਤ ਸਾਜਨ, ਅਨੀਤਾ ਦੇਵਗਨ, ਧੀਰਜ ਕੁਮਾਰ, ਯਾਦ ਗਰੇਵਾਲ, ਸਾਵਨ ਰੂਪੋਵਾਲੀ, ਸੰਸਾਰ ਸੰਧੂ, ਅਮਨ ਕੌਤਿਸ਼, ਗੁਰਮੀਤ ਸਾਜਨ ਅਹਿਮ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ। ਬਲਜੀਤ ਸਿੰਘ ਜੌਹਲ ਅਤੇ ਦਿਲਪ੍ਰੀਤ ਸਿੰਘ ਜੌਹਲ ਫ਼ਿਲਮ ਜੱਦੀ ਸਰਦਾਰ ਨੂੰ ਪ੍ਰੋਡਿਊਸ ਕਰ ਰਹੇ ਹਨ। ਜੱਦੀ ਸਰਦਾਰ ਫ਼ਿਲਮ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ।

Related Post