ਪੀਟੀਸੀ ਸ਼ੋਅਕੇਸ ‘ਚ ਇਸ ਵਾਰ ਮਿਲੋ ਫ਼ਿਲਮ ‘ਜ਼ਖਮੀ’ ਦੀ ਸਟਾਰ ਕਾਸਟ ਨੂੰ

By  Shaminder February 5th 2020 12:00 PM

ਫ਼ਿਲਮ ‘ਜ਼ਖਮੀ’ 7 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਬਿੰਨੂ ਢਿੱਲੋਂ ਦੀ ਪ੍ਰੋਡਕਸ਼ਨ ਹੇਠ ਬਣਨ ਵਾਲੀ ਇਸ ਫ਼ਿਲਮ ‘ਚ ਦੇਵ ਖਰੌੜ ਅਤੇ ਆਂਚਲ ਸਿੰਘ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ।ਇਹ ਅਦਾਕਾਰ ਪੀਟੀਸੀ ਪੰਜਾਬੀ ਦੇ ਪ੍ਰੋਗਰਾਮ ਸ਼ੋਅਕੇਸ ‘ਚ ਇਸ ਫ਼ਿਲਮ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਸਾਂਝੀਆਂ ਕਰਨਗੇ । ਤੁਸੀਂ ਵੀ ਇਸ ਫ਼ਿਲਮ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਜਾਨਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ 6 ਫਰਵਰੀ,ਦਿਨ ਵੀਰਵਾਰ ਰਾਤ ਨੂੰ 8:30 ਵਜੇ,ਸਿਰਫ਼ ਪੀਟੀਸੀ ਪੰਜਾਬੀ ‘ਤੇ ਪੀਟੀਸੀ ਸ਼ੋਅਕੇਸ ।

https://www.instagram.com/p/B8JaNZ9K8zf/

ਫ਼ਿਲਮ ਦੀ ਕਹਾਣੀ ਦੇਵ ਖਰੌੜ ਤੇ ਉਸ ਦੇ ਪਰਿਵਾਰ ਦੇ ਆਲੇ-ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਟਰੇਲਰ ‘ਚ ਪੇਸ਼ ਕੀਤਾ ਗਿਆ ਹੈ ਕਿ ਦੇਵ ਖਰੌੜ ਜੋ ਕਿ ਗੁੰਡਿਆਂ ਤੋਂ ਆਪਣੇ ਪਰਿਵਾਰ ਨੂੰ ਬਚਾਉਣ ਲਈ ਢਾਲ ਬਣ ਕੇ ਖੜ੍ਹਾ ਹੋ ਜਾਂਦਾ ਹੈ।

https://www.instagram.com/p/B7_b2kggdms/

ਫ਼ਿਲਮ ‘ਚ ਦੇਖਣ ਨੂੰ ਮਿਲੇਗਾ ਕਿ ਕਿਵੇਂ ਇਕ ਸ਼ਰੀਫ ਇਨਸਾਨ ਆਪਣੇ ਪਰਿਵਾਰ ਨੂੰ ਬਚਾਉਣ ਲਈ ਕਿਸ ਹੱਦ ਤੱਕ ਵੀ ਪਹੁੰਚ ਸਕਦਾ ਹੈ। ਟਰੇਲਰ ਨੂੰ ਸਪੀਡ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Related Post