ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪੁੱਜ ਰਹੇ ਸ਼ਰਧਾਲੂ,ਵੇਖੋ ਅਲੌਕਿਕ ਦ੍ਰਿਸ਼
Shaminder
June 12th 2019 01:56 PM --
Updated:
June 12th 2019 01:59 PM
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ । ਬਰਫ਼ੀਲੀਆਂ ਪਹਾੜੀਆਂ ਅਤੇ ਬਿੱਖੜੇ ਪੈਂਡੇ ਨੂੰ ਤੈਅ ਕਰਦੇ ਹੋਏ ਸ਼ਰਧਾਲੂ ਇਸ ਯਾਤਰਾ ਲਈ ਹੁੰਮ-ਹੁੰਮਾ ਕੇ ਪਹੁੰਚ ਰਹੇ ਹਨ । ਪੀਟੀਸੀ ਪੰਜਾਬੀ ਵੱਲੋਂ ਵੀ ਸ੍ਰੀ ਹੇਮਕੁੰਟ ਸਾਹਿਬ ਤੋਂ ਸਿੱਧਾ ਪ੍ਰਸਾਰਣ ਦਿਖਾਇਆ ਜਾ ਰਿਹਾ ਹੈ । ਜਿਸ ਦੇ ਜ਼ਰੀਏ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਸ਼ਬਦ ਗੁਰਬਾਣੀ ਦਾ ਸਰਵਣ ਕਰਕੇ ਗੁਰੂ ਘਰ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਕਰ ਰਹੀਆਂ ਹਨ ।