ਗੈਰੀ ਸੰਧੂ ਤੇ ਸਿੰਗਾ ਨਜ਼ਰ ਆਏ ਸੈਰ ਕਰਦੇ, ਦੋਵੇਂ ਗਾਇਕਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਹੈ ਖੂਬ ਵਾਇਰਲ
Lajwinder kaur
October 3rd 2019 11:36 AM
ਪੰਜਾਬੀ ਗਾਇਕ ਗੈਰੀ ਸੰਧੂ ਜਿਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਨ੍ਹਾਂ ਦੇ ਨਾਲ ਪੰਜਾਬੀ ਗਾਇਕ ਸਿੰਗਾ ਵੀ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੋਵੇਂ ਗਾਇਕ ਵਾਕ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਗੈਰੀ ਸੰਧੂ ਦਾ ਗੀਤ ਦੁਆਬੇ ਵਾਲਾ ਜੱਟ ਵੱਜ ਰਿਹਾ ਹੈ। ਗੈਰੀ ਸੰਧੂ ਤੇ ਸਿੰਗਾ ਸੈਰ ਦੇ ਨਾਲ ਇਸ ਗੀਤ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
View this post on Instagram
ਹੋਰ ਵੇਖੋ:
ਜੇ ਗੱਲ ਕਰੀਏ ਗੈਰੀ ਸੰਧੂ ਦੇ ਕੰਮ ਦੀ ਤਾਂ ਉਹ ਬਹੁਤ ਜਲਦ ਆਪਣਾ ਨਵਾਂ ਗੀਤ ‘ਤੇਰੇ ਜੈਸੀ’ ਨਾਲ ਦਰਸ਼ਕਾਂ ਦੇ ਸਨਮੁਖ ਹੋਣਗੇ। ਉਧਰ ਸਿੰਗਾ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਹਨ। ਉਹ ਅਮਰਦੀਪ ਸਿੰਘ ਗਿੱਲ ਦੀ ਫ਼ਿਲਮ ‘ਜੋਰਾ-ਦੂਜਾ ਅਧਿਆਇ’ ‘ਚ ਨਜ਼ਰ ਆਉਣਗੇ।