ਪੀਟੀਸੀ ਨੈੱਟਵਰਕ ਲੈ ਕੇ ਆ ਰਿਹਾ ਹੈ ਦੁਨੀਆ ਦਾ ਪਹਿਲਾ ਆਨਲਾਈਨ ਅਵਾਰਡ ਸਮਾਰੋਹ, ਦੇਖਣਾ ਨਾ ਭੁੱਲਣਾ 3 ਜੁਲਾਈ ਨੂੰ

By  Rupinder Kaler June 27th 2020 10:01 AM -- Updated: June 27th 2020 10:15 AM

ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲੈ ਕੇ ਆ ਰਿਹਾ ਹੈ । ਪਰ ਇਸ ਵਾਰ ਇਸ ਅਵਾਰਡ ਸਮਾਰੋਹ ਦਾ ਅੰਦਾਜ਼ ਕੁਝ ਵੱਖਰਾ ਹੋਵੇਗਾ, ਕਿਉਂਕਿ ਇਸ ਅਵਾਰਡ ਸਮਾਰੋਹ ਨੂੰ ਆਨਲਾਈਨ ਕਰਵਾਇਆ ਜਾ ਰਿਹਾ ਹੈ । ਪੀਟੀਸੀ ਨੈੱਟਵਰਕ 3 ਜੁਲਾਈ ਨੂੰ ਦੁਨੀਆ ਦਾ ਪਹਿਲਾ ਆਨਲਾਈਨ ਫ਼ਿਲਮ ਅਵਾਰਡ ਸਮਾਰੋਹ ਕਰਵਾ ਕੇ ਮਨੋਰੰਜਨ ਦੀ ਦੁਨੀਆ ‘ਚ ਇਤਿਹਾਸ ਰਚਣ ਜਾ ਰਿਹਾ ਹੈ ।

https://www.facebook.com/DivyaDuttaReal/videos/vb.486841445171963/885373581945528/?type=2&theater

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਉਨ੍ਹਾਂ ਸ਼ਖਸੀਅਤਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਹੁੰਚਾਇਆ ਹੈ । ਪੀਟੀਸੀ ਨੈੱਟਵਰਕ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਹਰ ਸਾਲ ਉਨ੍ਹਾਂ ਫ਼ਿਲਮ ਨਿਰਮਾਤਾਵਾਂ, ਅਦਾਕਾਰਾਂ ਅਤੇ ਡਾਇਰੈਕਟਰਾਂ ਨੂੰ ਦਿੱਤਾ ਜਾਂਦਾ ਹੈ ਜਿਹੜੇ ਪੰਜਾਬੀ ਸਿਨੇਮਾ ਦੇ ਖੇਤਰ ‘ਚ ਆਪਣੀ ਮਿਹਨਤ ਦੇ ਨਾਲ ਵੱਖਰਾ ਮੁਕਾਮ ਹਾਸਿਲ ਕਰਦੇ ਹਨ ।

https://www.instagram.com/p/CB51HVsBXc2/

ਪੀਟੀਸੀ ਨੈੱਟਵਰਕ ਵੱਲੋਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2011 ਤੋਂ ਲੈ ਕੇ ਲਗਾਤਾਰ ਕਰਵਾਇਆ ਜਾ ਰਿਹਾ ਹੈ ਅਤੇ ਇਹ ਅਵਾਰਡ ਕਿਸੇ ਵੀ ਪੰਜਾਬੀ ਫ਼ਿਲਮੀ ਸਿਤਾਰੇ ਵੱਡੇ ਮਾਣ ਸਨਮਾਨ ਦੀ ਨਿਸ਼ਾਨੀ ਹੈ। ਪਰ ਇਸ ਵਾਰ ਇਹ ਅਵਾਰਡ ਸ਼ੋਅ ਵੱਖਰੇ ਅੰਦਾਜ਼ ‘ਚ ਪੇਸ਼ ਕੀਤਾ ਜਾਵੇਗਾ, ਕਿਉਂਕਿ ਵਿਸ਼ਵ ਭਰ ‘ਚ ਫੈਲੀ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਇਸ ਵਾਰ ਇਹ ਅਵਾਰਡ ਸਮਾਰੋਹ ਕਟਿੰਗ ਐੱਜ ਟੈਕਨਾਲੋਜੀ ਰਾਹੀਂ ਆਨਲਾਈਨ ਕਰਵਾਇਆ ਜਾ ਰਿਹਾ ਹੈ । ਹਰ ਫ਼ਿਲਮੀ ਸਿਤਾਰੇ ਅਤੇ ਦਰਸ਼ਕਾਂ ਨੂੰ ਇਸ ਅਤਿ-ਆਧੁਨਿਕ ਤਕਨੀਕ ਦੇ ਨਾਲ ਘਰ ਬੈਠਿਆਂ ਹੀ ਇੱਕ ਦੂਜੇ ਦੇ ਨਾਲ ਜੋੜਿਆ ਜਾਵੇਗਾ ਅਤੇ ਫ਼ਿਲਮੀ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ।

ਤੁਹਾਨੂੰ ਦੱਸ ਦਈਏ ਕਿ “ਪਿਛਲੇ ਕਈ ਸਾਲਾਂ ਤੋਂ ਪੀਟੀਸੀ ਪੰਜਾਬੀ, ਪੰਜਾਬੀ ਸਿਨੇਮਾ ਨਾਲ ਜੁੜੇ ਕਲਾਕਾਰਾਂ ਨੂੰ ਅਵਾਰਡ ਦੇ ਕੇ ਸਨਮਾਨਿਤ ਕਰਦਾ ਆ ਰਿਹਾ ਹੈ । ਇਸ ਵਾਰ ਇਸ ਅਵਾਰਡ ਸਮਾਰੋਹ ਦੌਰਾਨ ਮੇਜ਼ਬਾਨ, ਪ੍ਰਫਾਰਮੈਂਸ ਦੇਣ ਵਾਲੇ, ਨੌਮੀਨੇਟ ਅਤੇ ਜੇਤੂਆਂ ਨੂੰ ਸਟੂਡੀਓ ਅਤੇ ਉਨ੍ਹਾਂ ਦੇ ਘਰਾਂ ਤੋਂ ਹੀ ਇੱਕ ਦੂਜੇ ਦੇ ਨਾਲ ਜੋੜਿਆ ਜਾਵੇਗਾ । ਦਰਸ਼ਕ ਪੀਟੀਸੀ ਦੇ ਫੇਸਬੁੱਕ ਪੇਜ਼, ਵੈੱਬਸਾਈਟ ਤੇ ਟੀਵੀ ਸਕਰੀਨਾਂ ‘ਤੇ ਆਨਲਾਈਨ ਇਸ ਸਮਾਰੋਹ ਦਾ ਅਨੰਦ ਦਿਨ ਸ਼ੁੱਕਰਵਾਰ 3 ਜੁਲਾਈ ਨੂੰ ਰਾਤ 8:30 ਵਜੇ ਪੀਟੀਸੀ ਪੰਜਾਬੀ ‘ਤੇ ਮਾਣ ਸਕਣਗੇ । ਭਾਰਤ ਤੋਂ ਬਾਹਰ ਰਹਿਣ ਵਾਲੇ ਪੀਟੀਸੀ ਪੰਜਾਬੀ ਦੇ ਦਰਸ਼ਕ ਇਸ ਸਮਾਰੋਹ ਦਾ ਆਨੰਦ ਇਸ ਸਮੇਂ ਮੁਤਾਬਿਕ ਮਾਣ ਸਕਦੇ ਹਨ । ਅਮਰੀਕਾ ਵਿੱਚ ਰਹਿਣ ਵਾਲੇ ਦਰਸ਼ਕ ਇਸ ਸਮਾਰੋਹ ਦਾ ਆਨੰਦ ਰਾਤ 8.00 ਵਜੇ ਮਾਣ ਸਕਦੇ ਹਨ, ਇਸ ਤੋਂ ਇਲਾਵਾ ਕੈਨੇਡਾ ਵਾਲੇ ਦਰਸ਼ਕ 8.00 ਵਜੇ ਤੇ ਯੂ.ਕੇ. ਵਿੱਚ ਰਹਿਣ ਵਾਲੇ ਦਰਸ਼ਕ ਸ਼ਾਮ 7.00 ਵਜੇ ਇਸ ਸਮਾਰੋਹ ਦਾ ਆਨੰਦ ਲੈ ਸਕਣਗੇ ।

Related Post