ਗੁਰਿੰਦਰ ਡਿੰਪੀ ਨੇ ਲਿਖੀਆਂ ਸਨ ਕਈ ਫ਼ਿਲਮਾਂ, ਮਹਿਜ਼ 47 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

By  Shaminder November 7th 2022 11:13 AM -- Updated: November 7th 2022 11:14 AM

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਲੇਖਕ (Writer) ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ (Gurinder Dimpy)  ਦਾ ਦਿਹਾਂਤ (Death)ਹੋ ਗਿਆ ਹੈ ।ਉਨ੍ਹਾਂ ਨੇ ਮਹਿਜ਼ 47  ਸਾਲ ਦੀ ਉਮਰ ‘ਚ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਦੁੱਖ ਜਤਾਇਆ ਹੈ ।

Gurinder Dimpy And Sidhu Moose wala

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਤੋਂ ਆਈ ਦੁੱਖਦਾਇਕ ਖ਼ਬਰ, ਗੁਰਿੰਦਰ ਡਿੰਪੀ ਦਾ ਹੋਇਆ ਦਿਹਾਂਤ ਬਿੰਨੂ ਢਿੱਲੋਂ ਨੇ ਕਿਹਾ ‘ਮੇਰਾ ਵੀਰ ਗੁਰਿੰਦਰ ਡਿੰਪੀ ਨਹੀਂ ਰਿਹਾ’

ਉਨ੍ਹਾਂ ਨੇ ਕਈ ਫ਼ਿਲਮਾਂ ਲਿਖੀਆਂ ਸਨ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ਵੀ ਉਨ੍ਹਾਂ ਦੇ ਵੱਲੋਂ ਹੀ ਲਿਖੀ ਗਈ ਸੀ । ਇਸ ਤੋਂ ਇਲਾਵਾ ਉਹ ਹੋਰ ਕਈ ਫ਼ਿਲਮਾਂ ਦਾ ਹਿੱਸਾ ਵੀ ਰਹੇ ਸਨ । ਊੜਾ ਐੜਾ, ਜ਼ਖਮੀ, ਵਧਾਈਆਂ ਜੀ ਵਧਾਈਆਂ ਸਣੇ ਕਈ ਫ਼ਿਲਮਾਂ ਦੇ ਲਈ ਉਨ੍ਹਾਂ ਨੇ ਕੰਮ ਕੀਤਾ ਸੀ ।

Gurinder Dimpy And Sidhu Moose wala,, image Source : Instagram

ਹੋਰ ਪੜ੍ਹੋ : ਆਪਣੀ ਲਾੜੀ ਨੂੰ ਲੈ ਕੇ ਸਭ ਤੋਂ ਪਹਿਲਾਂ ਬੇਸਹਾਰਾ ਲੋਕਾਂ ਦਾ ਆਸ਼ੀਰਵਾਦ ਲੈਣ ਪਹੁੰਚਿਆ ਲਾੜਾ, ਵੇਖੋ ਵੀਡੀਓ

ਉਨ੍ਹਾਂ ਨੇ ਕਈ ਫ਼ਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਸੀ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ ।ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।

Gurinder Dimpy , Image source : Instagram

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਦਾ ਸਿਤਾਰਾ ਕਾਕਾ ਕੌਤਕੀ ਵੀ ਬਹੁਤ ਹੀ ਛੋਟੀ ਉਮਰ ‘ਚ ਇਸ ਸੰਸਾਰ ਨੂੰ ਅਲਵਿਦਾ ਆਖ ਗਿਆ ਸੀ ਅਤੇ ਮਈ ‘ਚ ਬਹੁਤ ਹੀ ਹੋਣਹਾਰ ਸਿਤਾਰੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ । ਇਨ੍ਹਾਂ ਮੰਦਭਾਗੀਆਂ ਖ਼ਬਰਾਂ ਨੇ ਪੰਜਾਬੀ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।

 

View this post on Instagram

 

A post shared by Gurinder Dimpy (@gurinderdimpy)

Related Post