‘Yes I Am Student’ : ਸਿੱਧੂ ਮੂਸੇਵਾਲਾ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਬਾਪੂ’ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

By  Lajwinder kaur October 28th 2021 03:53 PM -- Updated: October 28th 2021 04:39 PM

ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ (Yes I Am Student ) ਨੂੰ ਦਰਸ਼ਕਾਂ ਵੱਲੋਂ ਵਧੀਆ ਰਿਸਪਾਂਸ ਮਿਲ ਰਿਹਾ ਹੈ। ਇਸ ਦੌਰਾਨ ਫ਼ਿਲਮ ਦੇ ਬਾਕੀ ਦੇ ਗੀਤ ਯੂਟਿਊਬ ਉੱਤੇ ਰਿਲੀਜ਼ ਹੋ ਰਹੇ ਹਨ। ਫ਼ਿਲਮ ਦਾ ਨਵਾਂ ਗੀਤ ਬਾਪੂ (Baapu ) ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ 'ਚ ਰਿਲੀਜ਼ ਹੋਇਆ ਹੈ।

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘ਫੁੱਫੜ ਜੀ’ ਦਾ ਟ੍ਰੇਲਰ ਹੋਇਆ ਰਿਲੀਜ਼, ਬਿੰਨੂ ਢਿੱਲੋਂ ਤੇ ਗੁਰਨਾਮ ਭੁੱਲਰ ਦੀ ਫਸੀ ਇੱਕ-ਦੂਜੇ ਦੇ ਨਾਲ ‘ਗਰਾਰੀ’

Baapu song released from yes i am student ਇਸ ਗੀਤ ਦੇ ਬੋਲ ਵੀ ਖੁਦ ਸਿੱਧੂ ਮੂਸੇਵਾਲਾ Sidhu Moose Wala ਨੇ ਹੀ ਲਿਖੇ ਨੇ। Intense ਵੱਲੋਂ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਅਤੇ ਮਲਕੀਤ ਰੌਣੀ ਉੱਤੇ ਫਿਲਮਾਇਆ ਗਿਆ ਹੈ। ਗੀਤ ਚ ਪੇਸ਼ ਕੀਤਾ ਗਿਆ ਹੈ ਕਿ ਕਿਵੇਂ ਵਿਦੇਸ਼ ‘ਚ ਮਿਹਨਤ ਕਰਕੇ ਕਾਮਯਾਬ ਹੋਇਆ ਪੁੱਤ ਆਪਣੇ ਪਿਤਾ ਨੂੰ ਹਰ ਖੁਸ਼ੀ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।

ਹੋਰ ਪੜ੍ਹੋ : ਸਰਗੁਣ ਮਹਿਤਾ ਨੇ ਪਤੀ ਰਵੀ ਦੁਬੇ ਨਾਲ ਬਣਾਈ ਮਜ਼ੇਦਾਰ ਡਾਂਸ ਵੀਡੀਓ, ਵੈਸਟ ਲੁੱਕ ਤੋਂ ਲੈ ਕੇ ਦੇਸੀ ਲੁੱਕ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

sidhu moose wala and malkit rauni

‘ਯੈੱਸ ਆਈ ਐੱਮ ਸਟੂਡੈਂਟ’ ਫ਼ਿਲਮ ਜੋ ਕਿ ਵਿਦੇਸ਼ਾਂ ਚ ਪੜ੍ਹਣ ਗਏ ਬੱਚਿਆਂ ਦੇ ਸੰਘਰਸ਼ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਦੇ ਨਾਲ ਬਿਆਨ ਕਰ ਰਹੀ ਹੈ। ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਸਿੱਧੂ ਮੂਸੇਵਾਲਾ ਅਤੇ ਮੈਂਡੀ ਤੱਖਰ ਨਜ਼ਰ ਆ ਰਹੀ ਹੈ। ਫ਼ਿਲਮ ਵਿੱਚ ਮਲਕੀਤ ਰੌਣੀ, ਸੀਮਾ ਕੌਸ਼ਲ, ਜੱਗੀ ਸਿੰਘ ਅਤੇ ਹੋਰ ਬਹੁਤ ਸਾਰੇ ਕਲਾਕਾਰ ਵੀ ਨਜ਼ਰ ਆ ਰਹੇ ਹਨ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਗਿਆ ਹੈ।

Related Post