ਅੱਜ ਹੈ ਯੋ ਯੋ ਹਨੀ ਸਿੰਘ ਦਾ ਜਨਮਦਿਨ, ਨੇਹਾ ਕੱਕੜ ਤੇ ਮਿਸ ਪੂਜਾ ਨੇ ਪੋਸਟ ਕੇ ਦਿੱਤੀ ਜਨਮਦਿਨ ਦੀ ਵਧਾਈ

By  Lajwinder kaur March 15th 2021 02:59 PM

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਲਟੀ ਟੈਲੇਂਟਿਡ ਸੰਗੀਤਕਾਰ, ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਅੱਜ ਆਪਣਾ 38ਵਾਂ ਜਨਮਦਿਨ ਮਨਾ ਰਹੇ ਨੇ। ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਦੇ ਸਿਤਾਰੇ ਰੈਪਰ ਯੋ ਯੋ ਹਨੀ ਸਿੰਘ ਬਰਥਡੇਅ ਵਿਸ਼ ਕਰ ਰਹੇ ਨੇ।

inside image of yo yo honey singh birthday boy image source-instagram

ਹੋਰ ਪੜ੍ਹੋ : ਬਠਿੰਡੇ ਪਹੁੰਚੀ ਐਕਟਰੈੱਸ ਨੀਰੂ ਬਾਜਵਾ, ਆਪਣੇ ਪਿਤਾ ਨੂੰ ਯਾਦ ਕਰਕੇ ਹੋਈ ਭਾਵੁਕ, ਦਿਲ ਛੂਹਣ ਵਾਲਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਕੀਤਾ ਸਾਂਝਾ

yo yo honey singh birthday image source-instagram

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਵੀ ਯੋ ਯੋ ਹਨੀ ਸਿੰਘ ਦੇ ਨਾਲ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੈਪੀ ਬਰਥਡੇਅ ਲੈਜੇਂਡ ਯੋ ਯੋ ਹਨੀ ਸਿੰਘ..Long Live Yo Yo Honey Singhhhhh!!’ । ਇਸ ਪੋਸਟ ਉੱਤੇ ਛੇ ਲੱਖ ਤੋਂ ਵੱਧ ਲਾਈਕਸ ਤੇ ਪ੍ਰਸ਼ੰਸਕਾਂ ਵੀ ਕਮੈਂਟ ਕਰਕੇ ਹਨੀ ਸਿੰਘ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।

singer miss pooja wished yo yo honey singh happy birthday image source-instagram

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾ ਮਿਸ ਪੂਜਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਯੋ ਯੋ ਹਨੀ ਸਿੰਘ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੈਪੀ ਬਰਥਡੇਅ ਕਿੰਗ ਯੋ ਯੋ ਹਨੀ ਸਿੰਘ..ਵਾਹਿਗੁਰੂ ਤੁਹਾਨੂੰ ਬਹੁਤ ਸਾਰੀਆਂ ਖੁਸ਼ੀਆਂ ਬਖਸ਼ਣ’ । ਉੱਧਰ ਯੋ ਯੋ ਹਨੀ ਸਿੰਘ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜੇ ਗੱਲ ਕਰੀਏ ਯੋ ਯੋ ਹਨੀ ਸਿੰਘ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਉਨ੍ਹਾਂ ਦੇ ਗੀਤ ਤੇ ਮਿਊਜ਼ਿਕ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਚਾਰ ਚੰਨ ਲਗਾ ਚੁੱਕੇ ਨੇ।

yo yo honey singh with family and friends

 

View this post on Instagram

 

A post shared by Yo Yo Honey Singh (@yoyohoneysingh)

Related Post