ਕ੍ਰਿਕੇਟਰ ਯੁਵਰਾਜ ਸਿੰਘ ਦਾ ਵਿਰੋਧ ਕਰ ਰਹੇ ਨੌਜਵਾਨਾਂ ਦੀ ਯੋਗਰਾਜ ਸਿੰਘ ਨੇ ਕੀਤੀ ਹਮਾਇਤ, ਯੁਵਰਾਜ ਸਿੰਘ ਨੇ ਕਿਸਾਨਾਂ ਦਾ ਨਹੀਂ ਦਿੱਤਾ ਸਾਥ

By  Lajwinder kaur February 7th 2021 10:57 AM -- Updated: February 7th 2021 11:01 AM

ਦੇਸ਼ ਦੇ ਕਿਸਾਨਾਂ ਨੂੰ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਸ਼ਾਂਤਮਈ ਢੰਗ ਦੇ ਨਾਲ ਪ੍ਰਦਸ਼ਨ ਕਰਦੇ ਹੋਏ । ਦੇਸ਼ ‘ਚ ਕਿਸਾਨ ਦੇ ਨਾਲ ਹੋ ਰਹੇ ਬੁਰੇ ਵਿਵਹਾਰ ਦੇ ਕਾਰਨ ਕੇਂਦਰ ਸਰਕਾਰ ਦੀ ਨਿਖੇਧੀ ਦੁਨੀਆ ਭਰ ‘ਚ ਹੋ ਰਹੀ ਹੈ । ਜਿਸ ਕਰਕੇ ਸਰਕਾਰ ਦੇ ਪੱਖ ‘ਚ ਕਈ ਬਾਲੀਵੁੱਡ ਸਿਤਾਰਿਆਂ ਤੇ ਖਿਡਾਰੀਆਂ ਨੇ ਟਵੀਟ ਕਰਕੇ ਆਪਣਾ ਸਮਰਥਨ ਦਿੱਤਾ ਹੈ । yuvraj singh tweet

ਹੋਰ ਪੜ੍ਹੋ : ਦਿੱਲੀ ਕਿਸਾਨ ਮੋਰਚੇ ‘ਚ ਪਿੰਡ ਦੀਆਂ ਬੀਬੀਆਂ ਦਾ ਹਾਲਚਾਲ ਪੁੱਛਦੇ ਨਜ਼ਰ ਆਏ ਪੰਜਾਬੀ ਗਾਇਕ ਗਗਨ ਕੋਕਰੀ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਕ੍ਰਿਕੇਟਰ ਯੁਵਰਾਜ ਸਿੰਘ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦੀ ਥਾਂ ਕੇਂਦਰ ਸਰਕਾਰ ਦਾ ਪੱਖ ਪੂਰਦੇ ਹੋਏ ਟਵੀਟ ਕੀਤਾ । ਜਿਸ ਕਰਕੇ ਪੰਜਾਬੀਆਂ ‘ਚ ਇਸ ਗੱਲ ਦੀ ਨਰਾਜ਼ਗੀ ਦੇਖਣ ਨੂੰ ਮਿਲੀ । ਕ੍ਰਿਕੇਟਰ ਯੁਵਰਾਜ ਖਿਲਾਫ਼ ਉਨ੍ਹਾਂ ਦੇ ਪੰਪ ਮੂਹਰੇ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ । ਪ੍ਰਦਰਸ਼ਨ ਕਰ ਰਹੇ ਮੁੰਡਿਆਂ ਦੀ ਹਿਮਾਇਤ 'ਚ ਯੁਵਰਾਜ ਦਾ ਪਿਤਾ ਯੋਗਰਾਜ ਵੀ ਸ਼ਾਮਿਲ ਹੋਇਆ । ਤਸਵੀਰ ‘ਚ ਯੋਗਰਾਜ ਸਿੰਘ ਖੁਦ ਆਪਣੇ ਪੁੱਤਰ ਯੁਵਰਾਜ ਸਿੰਘ ਦੇ ਖਿਲਾਫ ਖੜ੍ਹੇ ਨਜ਼ਰ ਆਏ ।

feature image of yograj singh against his son yuvraj singh

ਦੱਸ ਦਈਏ ਯੋਗਰਾਜ ਸਿੰਘ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ । ਉਹ ਦਿੱਲੀ ਕਿਸਾਨੀ ਅੰਦੋਲਨ ‘ਚ ਵੀ ਸ਼ਾਮਿਲ ਹੋਏ ਸੀ । ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਜੁੜੇ ਹੋਏ ਨੇ ।

farmer protest in india

Related Post