ਯੁਵਰਾਜ ਹੰਸ ਨੇ ਆਪਣੇ ਪੁੱਤਰ ਦੀ ਕਿਊਟ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

By  Shaminder August 17th 2020 01:08 PM

ਯੁਵਰਾਜ ਹੰਸ ਨੇ ਆਪਣੇ ਪੁੱਤਰ ਹਰੀਦਾਨ ਦੀ ਇੱਕ ਤਸਵੀਰ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ । ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਤਸਵੀਰ ‘ਤੇ ਲਗਾਤਾਰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਮੈਂਟ ਕੀਤੇ ਜਾ ਰਹੇ ਹਨ ।ਯੁਵਰਾਜ ਹੰਸ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਘਰ ਮਈ ‘ਚ ਹਰੀਦਾਨ ਨੇ ਜਨਮ ਲਿਆ ਸੀ ।

https://www.instagram.com/p/CD9Xs3Lj6Ly/?utm_source=ig_web_copy_link

ਜਿਸ ਤੋਂ ਬਾਅਦ ਇਹ ਜੋੜਾ ਲਗਾਤਾਰ ਆਪਣੇ ਬੱਚੇ ਦੀਆਂ ਤਸਵੀਰਾਂ ਸਾਂਝੀਆਂ ਕਰ ਰਿਹਾ ਹੈ ।ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ ।ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

https://www.instagram.com/p/CCbipVdjsHU/

ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ਰਿਲੀਜ਼ ਹੋਣ ਜਾ ਰਹੀ ਹੈ ।ਜਿਸ ‘ਚ ਉਨ੍ਹਾਂ ਦੇ ਨਾਲ ਪ੍ਰਭ ਗਿੱਲ ਵੀ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਵੀ ਯਾਰ ਅਣਮੁੱਲੇ ਆਈ ਸੀ ਜਿਸ ਨੂੰ ਕਿ ਕਾਫੀ ਪਸੰਦ ਕੀਤਾ ਗਿਆ ਸੀ ।

https://www.instagram.com/p/CAPCSK0JmX-/

Related Post