ਗਾਇਕ ਜ਼ੋਰਾ ਰੰਧਾਵਾ ਦੇ ਪਿਤਾ ਦਾ ਹੈ ਅੱਜ ਜਨਮ ਦਿਨ, ਇਸ ਤਰ੍ਹਾਂ ਕੀਤਾ ਸੈਲੀਬਰੇਟ

By  Rupinder Kaler August 14th 2020 02:41 PM

ਗਾਇਕ ਜ਼ੋਰਾ ਰੰਧਾਵਾ ਦੇ ਪਿਤਾ ਦਾ ਅੱਜ ਜਨਮ ਦਿਨ ਹੈ, ਇਸ ਖ਼ਾਸ ਦਿਨ ਨੂੰ ਉਹਨਾਂ ਨੇ ਆਪਣੇ ਹੀ ਤਰੀਕੇ ਨਾਲ ਖ਼ਾਸ ਬਣਾਇਆ ਹੈ । ਜ਼ੋਰਾ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਪਾਈ ਹੈ । ਜਿਸ ਵਿੱਚ ਉਹਨਾਂ ਦੇ ਪਿਤਾ ਜੀ ਤੇ ਜ਼ੋਰਾ ਰੰਧਾਵਾ ਨਜ਼ਰ ਆ ਰਹੇ ਹਨ । ਇਸ ਵੀਡੀਓ ਵਿੱਚ ਜ਼ੋਰਾ ਰੰਧਾਵਾ ਆਪਣੇ ਪਿਤਾ ਨੂੰ ਕੇਕ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਉਹਨਾਂ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਦਿੱਤਾ ਹੈ ।

https://www.instagram.com/p/CD28HxhBhAu/

ਉਹਨਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ ‘ਬਾਪੂ ਦੀ ਜੱਫੀ ਵੀ ਕਿਸੇ ਸਵਰਗ ਦੇ ਝੂਟੇਂ ਤੋ ਘੱਟ ਨਈ ਹੁੰਦੀ’ । ਇਹ ਵੀਡੀਓ ਜ਼ੋਰਾ ਰੰਧਾਵਾ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਉਹਨਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਜਨਮ ਦਿਨ ਦੀ ਮੁਬਾਰਬਾਦ ਦਿੱਤੀ ਜਾ ਰਹੀ ਹੈ ।

https://www.instagram.com/p/CCpovfaB0t6/

ਜ਼ੋਰਾ ਰੰਧਾਵਾ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ਵਿੱਚ ਉਹਨਾਂ ਦਾ ਨਵਾਂ ਗਾਣਾ ਰਿਲੀਜ਼ ਹੋਇਆ ਹੈ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਵੀ ਜ਼ੋਰਾ ਰੰਧਾਵਾ ਕਈ ਹਿੱਟ ਗਾਣੇ ਦੇ ਚੁੱਕੇ ਹਨ ।

https://www.instagram.com/p/CDeet80BqIH/

Related Post