ਅਮਰਿੰਦਰ ਗਿੱਲ ਨੇ ਕਿਸਾਨਾਂ ਦੇ ਸਮਰਥਨ ’ਚ ਕੀਤਾ ਵੱਡਾ ਐਲਾਨ, ਅੰਬਾਨੀ ਦੀ ਰਿਲਾਇੰਸ ਤੇ ਜੀਓ ਨੂੰ ਇਹ ਕੰਮ ਕਰਕੇ ਦਿੱਤਾ ਵੱਡਾ ਝਟਕਾ

written by Rupinder Kaler | December 12, 2020

ਖੇਤੀ ਬਿੱਲਾਂ ਨੂੰ ਵਾਪਿਸ ਕਰਵਾਉਣ ਲਈ ਸਰਕਾਰ ‘ਤੇ ਚਾਰੇ ਪਾਸੇ ਤੋਂ ਦਬਾਅ ਬਣਾਇਆ ਜਾ ਰਿਹਾ ਹੈ । ਗਾਇਕ ਅਮਰਿੰਦਰ ਗਿੱਲ ਤੇ ਉਹਨਾਂ ਦੇ ਸਾਥੀਆਂ ਨੇ ਇਸ ਸਬੰਧ ਵਿੱਚ ਵੱਡਾ ਕਦਮ ਚੁੱਕਿਆ ਹੈ ।ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ‘ਜੀਓ ਸਾਵਨ’ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਐਲਾਨ ਕੀਤਾ ਹੈ । farmer ਹੋਰ ਪੜ੍ਹੋ :

Amrinder Gill ਜਿਸ ਦੀ ਜਾਣਕਾਰੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਆਪਣੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕਰਕੇ ਦਿੱਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ‘‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਵਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਬਿਨ੍ਹਾਂ ਸ਼ਰਤ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਅਸੀਂ ਅੰਦੋਲਨ ’ਚ ਕਿਸਾਨਾਂ ਦੇ ਨਾਲ ਹਾਂ।ਇਸ ਤੋਂ ਇਲਾਵਾ ਅਸੀਂ ‘ਜੀਓ ਸਾਵਨ’ ਡਿਜੀਟਲ ਸਟੋਰ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਫ਼ੈਸਲਾ ਕੀਤਾ ਹੈ। amrinder gill ਜ਼ਿਆਦਾਤਰ ਕੰਟੈਂਟ ਪਹਿਲਾਂ ਹੀ ਉਕਤ ਸਟੋਰ ਤੋਂ ਹਟਾ ਦਿੱਤਾ ਗਿਆ ਹੈ ਤੇ ਅਸੀਂ ਬਾਕੀ ਕੰਟੈਂਟ ਨੂੰ ਵੀ ਹਟਾਉਣ ਦਾ ਹੁਕਮ ਭੇਜ ਦਿੱਤਾ ਹੈ।’ ਇਸ ਪੋਸਟ ਤੋਂ ਬਾਅਦ ਅਮਰਿੰਦਰ ਗਿੱਲ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ।
‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨਾਲ ਜੁੜੇ ਕਲਾਕਾਰ ਇਸ ਪੋਸਟ ਨੂੰ ਸੋਸ਼ਲ ਮੀਡੀਆ ਤੇ ਸਾਂਝੀ ਕਰਕੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਮਰਥਨ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨ ਵੀ ਰਿਲਇੰਸ ਦੀਆਂ ਵਸਤਾਂ ਦਾ ਬਾਈਕਾਟ ਕਰਨ ਦੀ ਅਪੀਲ ਕਰ ਰਹੇ ਹਨ ।

0 Comments
0

You may also like