ਅਮਰਿੰਦਰ ਗਿੱਲ ਤੇ ਨਿਮਰਤ ਖਹਿਰਾ ਨੇ ‘ਮਾਝੇ ਵੱਲ ਦਾ’ ਗੀਤ ਦੇ ਨਾਲ ਕੀਲੇ ਦਰਸ਼ਕ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Written by  Lajwinder kaur   |  March 12th 2020 10:50 AM  |  Updated: March 12th 2020 10:50 AM

ਅਮਰਿੰਦਰ ਗਿੱਲ ਤੇ ਨਿਮਰਤ ਖਹਿਰਾ ਨੇ ‘ਮਾਝੇ ਵੱਲ ਦਾ’ ਗੀਤ ਦੇ ਨਾਲ ਕੀਲੇ ਦਰਸ਼ਕ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਅਮਰਿੰਦਰ ਗਿੱਲ ਦੀ ਆਉਣ ਵਾਲੀ ਫ਼ਿਲਮ ‘ਚੱਲ ਮੇਰਾ ਪੁੱਤ 2’ ਦੀ ਫੈਨਜ਼ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਨੇ । ਜਿਸ ਦੇ ਚੱਲਦੇ ਫ਼ਿਲਮ ਦੇ ਨਿਰਮਾਤਾ ਵੱਲੋਂ ਇੱਕ ਇੱਕ ਕਰਕੇ ਫ਼ਿਲਮ ਦੇ ਗਾਣੇ ਰਿਲੀਜ਼ ਕੀਤੇ ਜਾ ਰਹੇ ਨੇ । ਕੁਝ ਘੰਟੇ ਪਹਿਲਾਂ ਹੀ ਫ਼ਿਲਮ ਦਾ ਨਵਾਂ ਗੀਤ ‘ਮਾਝੇ ਵੱਲ ਦਾ’ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ਇਸ ਭੰਗੜੇ ਬੀਟ ਵਾਲੇ ਸੌਂਗ ਨੂੰ ਅਮਰਿੰਦਰ ਗਿੱਲ ਤੇ ਨਿਮਰਤ ਖਹਿਰਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਹੋਰ ਵੇਖੋ:ਜਾਣੋ ਕਿਉਂ ਖ਼ਾਸ ਨੇ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਦੀਆਂ ਇਹ ਤਸਵੀਰਾਂ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਲਾਡੀ ਚਾਹਲ ਨੇ ਦਿੱਤਾ ਹੈ ਤੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਏ ਨੇ ਦੇਸੀ ਕਰਿਊ ਵਾਲਿਆਂ ਨੇ । ਇਸ ਗੀਤ ਨੂੰ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਉੱਤੇ ਫਿਲਮਾਇਆ ਗਇਆ ਹੈ । ਗੀਤ 'ਚ ਮਾਝੇ ਤੇ ਲੁਧਿਆਣੇ ਸ਼ਹਿਰ ਦੀ ਗੱਲ ਕੀਤੀ ਗਈ ਹੈ । ਰਿਦਮ ਬੁਆਏਜ਼ ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਦੇ ਚੱਲਦੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਇਹ ਫ਼ਿਲਮ ਪਿਛਲੇ ਸਾਲ ਆਈ ‘ਚੱਲ ਮੇਰਾ ਪੁੱਤ’ ਦਾ ਹੀ ਸਿਕਵਲ ਹੈ । ਜਿਸ ‘ਚ ਇੱਕ ਵਾਰ ਫਿਰ ਤੋਂ ਸਾਂਝੇ ਪੰਜਾਬ ਨੂੰ ਵੱਡੇ ਪਰਦੇ ਉੱਤੇ ਡਾਇਰੈਕਟਰ ਜਨਜੋਤ ਸਿੰਘ ਵੱਲੋਂ ਪੇਸ਼ ਕੀਤਾ ਜਾਵੇਗਾ । ਇਸ ਫ਼ਿਲਮ ‘ਚ ਅਮਰਿੰਦਰ ਗਿੱਲ, ਸਿੰਮੀ ਚਾਹਲ, ਗੁਰਸ਼ਬਦ, ਗੈਰੀ ਸੰਧੂ, ਹਰਦੀਪ ਗਿੱਲ ਤੇ ਨਾਲ ਹੀ ਪਾਕਿਸਤਾਨੀ ਕਲਾਕਾਰ ਇਫ਼ਤਿਖ਼ਾਰ ਠਾਕੁਰ, ਨਾਸਿਰ ਚਿਨੋਟੀ, ਅਕਰਮ ਉਦਾਸ ਵਰਗੇ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ । ਇਹ ਫ਼ਿਲਮ ਕੱਲ੍ਹ ਯਾਨੀਕਿ 13 ਮਾਰਚ ਨੂੰ ਦਰਸ਼ਕਾਂ ਦੇ ਸਨਮੁਖ ਹੋਣ ਜਾ ਰਹੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network