ਅੰਮ੍ਰਿਤ ਮਾਨ ਨੇ ਆਪਣੇ ਪਿਤਾ ਜੀ ਦਾ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | May 04, 2022

ਅੰਮ੍ਰਿਤ ਮਾਨ (Amrit Maan) ਨੇ ਆਪਣੇ ਪਿਤਾ (Father) ਜੀ ਦਾ ਜਨਮ ਦਿਨ ਮਨਾਇਆ। ਇਸ ਜਨਮ ਦਿਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅੰਮ੍ਰਿਤ ਮਾਨ ਆਪਣੇ ਪਿਤਾ ਜੀ ਦਾ ਜਨਮ ਦਿਨ ਮਨਾ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।

amrit maan with father ,, image From instagram

ਹੋਰ ਪੜ੍ਹੋ : ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਖਰੀਦੀ ਨਵੀਂ ਕਾਰ, ਵੀਡੀਓ ਕੀਤਾ ਸਾਂਝਾ

ਅੰਮ੍ਰਿਤ ਮਾਨ ਨੇ ਲਿਖਿਆ ਕਿ ‘ਜਨਮ ਦਿਨ ਮੁਬਾਰਕ ਹੋਵੇ ਮਾਨ ਸਾਬ, ਲਵ ਯੂ ਡੈਡ’। ਇਨ੍ਹਾਂ ਤਸਵੀਰਾਂ ‘ਚ ਅੰਮ੍ਰਿਤ ਮਾਨ ਦੇ ਨਾਲ ਉਨ੍ਹਾਂ ਦਾ ਭਰਾ ਵੀ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਗਾਇਕ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਦੀਆਂ ਤਸਵੀਰਾਂ ਅੰਮ੍ਰਿਤ ਮਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ ।

amrit maan fathe image From instagram

ਹੋਰ ਪੜ੍ਹੋ : ਅੰਮ੍ਰਿਤ ਮਾਨ ਨੇ ਆਪਣੀ ਮਰਹੂਮ ਮਾਂ ਨੂੰ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ, ਮਾਂ ਦੀ ਇਹ ਤਸਵੀਰ ਸਾਂਝੀ ਕਰਦੇ ਹੋਏ ਆਖੀ ਇਹ ਗੱਲ…

ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਗਾਇਕੀ ‘ਚ ਆਉਣ ਤੋਂ ਪਹਿਲਾਂ ਅੰਮ੍ਰਿਤ ਮਾਨ ਗੀਤਕਾਰ ਸੀ ਅਤੇ ਉਨ੍ਹਾਂ ਦੇ ਲਿਖੇ ਗੀਤ ਕਈ ਗਾਇਕਾਂ ਨੇ ਗਾਏ ਹਨ ।

amrit maan ,, image From instagram

ਜਿਸ ਤੋਂ ਬਾਅਦ ਉਨ੍ਹਾਂ ਨੇ ਗਾਉਣਾ ਸ਼ੁਰੂ ਕਰ ਦਿੱਤਾ ਅਤੇ ਅੱਜ ਉਨ੍ਹਾਂ ਦਾ ਨਾਮ ਕਾਮਯਾਬ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ ।ਉਹ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਬੱਬਰ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ।

 

View this post on Instagram

 

A post shared by Amrit Maan (@amritmaan106)

You may also like