ਅੰਮ੍ਰਿਤ ਮਾਨ ਦੇ ਨਵੇਂ ਗੀਤ ‘ਦਾ ਕਿੰਗ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Written by  Rupinder Kaler   |  September 18th 2019 10:46 AM  |  Updated: September 18th 2019 10:46 AM

ਅੰਮ੍ਰਿਤ ਮਾਨ ਦੇ ਨਵੇਂ ਗੀਤ ‘ਦਾ ਕਿੰਗ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਅੰਮ੍ਰਿਤ ਮਾਨ ਦਾ ਗੀਤ ‘ਦਾ ਕਿੰਗ’ ਰਿਲੀਜ਼ ਹੋ ਗਿਆ ਹੈ । ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗਾਣੇ ਦੇ ਰਿਲੀਜ਼ ਹੁੰਦੇ ਹੀ ਇਸ ਦੇ ਵੀਵਰਜ਼ ਦੀ ਗਿਣਤੀ ਹਜ਼ਾਰਾਂ ਵਿੱਚ ਪਹੁੰਚ ਗਈ ਹੈ । ਅੰਮ੍ਰਿਤ ਮਾਨ ਵੱਲੋਂ ਗਾਏ ਇਸ ਗਾਣੇ ਦੇ ਬੋਲ ਵੀ ਅੰਮ੍ਰਿਤ ਮਾਨ ਨੇ ਲਿਖੇ ਹਨ ਜਦੋਂ ਕਿ ਮਿਊਜ਼ਿਕ ਇੰਟੈਂਸ ਨੇ ਤਿਆਰ ਕੀਤਾ ਹੈ ।

https://www.instagram.com/p/B2ii6ysAOJS/

ਗਾਣੇ ਦੀ ਵੀਡੀਓ ਅ ਠਰੁ ੰੳਕੲਰਸ ਢਲਿਮ ਨੇ ਤਿਆਰ ਕੀਤਾ ਹੈ ।ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਪੰਜਾਬੀ ਗੱਭਰੂ ਦੀ ਤਾਰੀਫ ਕੀਤੀ ਗਈ ਹੈ । ਗਾਣੇ ਵਿੱਚ ਦੱਸਿਆ ਗਿਆ ਹੈ ਕਿ ਪੰਜਾਬੀ ਗੱਭਰੂ ਕਿੰਨੇ ਮਿਹਨਤੀ ਹਨ ਤੇ ਆਪਣੀ ਮਿਹਨਤ ਨਾਲ ਹਰ ਚੀਜ਼ ਨੂੰ ਆਪਣਾ ਬਣਾ ਲੈਂਦੇ ਹਨ ।

ਅੰਮ੍ਰਿਤ ਮਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤ ਮਾਨ ਨੇ ਕਈ ਹਿੱਟ ਗੀਤਾਂ ਨਾਲ ਪੰਜਾਬੀ ਇੰਡਸਟਰੀ ਨੂੰ ਨਵਾਜ਼ਿਆ ਹੈ ਅਤੇ ਉਹ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਨੇ। ਜਿਸ ‘ਚ ਲੌਂਗ ਲਾਚੀ,ਆਟੇ ਦੀ ਚਿੜੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network