Advertisment

ਅੰਮ੍ਰਿਤ ਮਾਨ ਦੇ ਨਵੇਂ ਗੀਤ ‘ਦਾ ਕਿੰਗ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

author-image
By Rupinder Kaler
New Update
ਅੰਮ੍ਰਿਤ ਮਾਨ ਦੇ ਨਵੇਂ ਗੀਤ ‘ਦਾ ਕਿੰਗ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
Advertisment
ਅੰਮ੍ਰਿਤ ਮਾਨ ਦਾ ਗੀਤ ‘ਦਾ ਕਿੰਗ’ ਰਿਲੀਜ਼ ਹੋ ਗਿਆ ਹੈ । ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗਾਣੇ ਦੇ ਰਿਲੀਜ਼ ਹੁੰਦੇ ਹੀ ਇਸ ਦੇ ਵੀਵਰਜ਼ ਦੀ ਗਿਣਤੀ ਹਜ਼ਾਰਾਂ ਵਿੱਚ ਪਹੁੰਚ ਗਈ ਹੈ । ਅੰਮ੍ਰਿਤ ਮਾਨ ਵੱਲੋਂ ਗਾਏ ਇਸ ਗਾਣੇ ਦੇ ਬੋਲ ਵੀ ਅੰਮ੍ਰਿਤ ਮਾਨ ਨੇ ਲਿਖੇ ਹਨ ਜਦੋਂ ਕਿ ਮਿਊਜ਼ਿਕ ਇੰਟੈਂਸ ਨੇ ਤਿਆਰ ਕੀਤਾ ਹੈ । https://www.instagram.com/p/B2ii6ysAOJS/ ਗਾਣੇ ਦੀ ਵੀਡੀਓ ਅ ਠਰੁ ੰੳਕੲਰਸ ਢਲਿਮ ਨੇ ਤਿਆਰ ਕੀਤਾ ਹੈ ।ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਪੰਜਾਬੀ ਗੱਭਰੂ ਦੀ ਤਾਰੀਫ ਕੀਤੀ ਗਈ ਹੈ । ਗਾਣੇ ਵਿੱਚ ਦੱਸਿਆ ਗਿਆ ਹੈ ਕਿ ਪੰਜਾਬੀ ਗੱਭਰੂ ਕਿੰਨੇ ਮਿਹਨਤੀ ਹਨ ਤੇ ਆਪਣੀ ਮਿਹਨਤ ਨਾਲ ਹਰ ਚੀਜ਼ ਨੂੰ ਆਪਣਾ ਬਣਾ ਲੈਂਦੇ ਹਨ । ਅੰਮ੍ਰਿਤ ਮਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤ ਮਾਨ ਨੇ ਕਈ ਹਿੱਟ ਗੀਤਾਂ ਨਾਲ ਪੰਜਾਬੀ ਇੰਡਸਟਰੀ ਨੂੰ ਨਵਾਜ਼ਿਆ ਹੈ ਅਤੇ ਉਹ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਨੇ। ਜਿਸ ‘ਚ ਲੌਂਗ ਲਾਚੀ,ਆਟੇ ਦੀ ਚਿੜੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment