ਅੰਮ੍ਰਿਤ ਮਾਨ ਦੀ ਫ਼ਿਲਮ ‘ਬੱਬਰ’ ਦਾ ਧਮਾਕੇਦਾਰ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | December 31, 2021

ਅੰਮ੍ਰਿਤ ਮਾਨ (Amrit Maan) ਜਲਦ ਹੀ ਫ਼ਿਲਮ ‘ਬੱਬਰ’ (Babbar) ‘ਚ ਨਜ਼ਰ ਆਉਣਗੇ । ਇਸ ਫ਼ਿਲਮ ਦੇ ਨਵੇਂ ਪੋਸਟਰ ਤੋਂ ਬਾਅਦ ਫ਼ਿਲਮ ਦਾ ਸ਼ਾਨਦਾਰ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਗਿਆ ਹੈ। ਇਸ ਫ਼ਿਲਮ ਨੂੰ ਲੈ ਕੇ ਅੰਮ੍ਰਿਤ ਮਾਨ ਅਤੇ ਪ੍ਰਸ਼ੰਸਕ ਕਾਫੀ ਉਤਸੁਕ ਨੇ।

ਹੋਰ ਪੜ੍ਹੋ : ਪਰਮੀਸ਼ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੀਤ ਗਰੇਵਾਲ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

babbar movie teaser

ਫ਼ਿਲਮ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਲਿਖਿਆ ਹੈ- ‘ਵਾਹਿਗੁਰੂ ਜੀ ਦੀ ਮਿਹਰ ਨਾਲ BABBAR ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ..ਦੱਸਿਓ ਕਿਵੇਂ ਲੱਗਿਆ ਸਾਰਿਆਂ ਨੂੰ....’। ਜੇ ਗੱਲ ਕਰੀਏ ਟੀਜ਼ਰ ਦੀ ਤਾਂ ਉਹ ਬਹੁਤ ਹੀ ਸ਼ਾਨਦਾਰ ਜਿਸ ‘ਚ ਜ਼ਬਰਦਸਤ ਐਕਸ਼ਨ ਸੀਨ ਦੇਖਣ ਨੂੰ ਮਿਲ ਰਹੇ ਨੇ। ਦੱਸ ਦਈਏ ਕਿ ਇਸ ਫ਼ਿਲਮ ਦਾ ਨਾਮ ਪਹਿਲਾਂ ‘ਹਾਕਮ’ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ । ਪਰ ਬਾਅਦ ‘ਚ ਫ਼ਿਲਮ ਨਿਰਮਾਤਾਵਾਂ ਨੇ ਫ਼ਿਲਮ ਦਾ ਨਾਮ ਬਦਲ ਕੇ ‘ਬੱਬਰ’ ਰੱਖਣ ਦਾ ਫ਼ੈਸਲਾ ਕਰ ਲਿਆ ਸੀ ।

inside image of babbar movie teaser

ਜੇ ਗੱਲ ਕਰੀਏ ਟੀਜ਼ਰ ਦੀ ਤਾਂ ਉਹ ਐਕਟਰ ਪ੍ਰਿੰਸ ਕੰਵਲਜੀਤ ਦੇ ਵਾਇਸ ਓਵਰ ਨਾਲ ਸ਼ੁਰੂ ਹੁੰਦਾ ਹੈ। ਜਿਸ ਤੋਂ ਬਆਦ ਕਮਾਲ ਦੇ ਐਕਸ਼ਨ ਤੋਂ ਇਲਾਵਾ ਅੰਮ੍ਰਿਤ ਮਾਨ ਦਾ ਸ਼ਾਨਦਾਰ ਡਾਇਲਾਗ ਸੁਣਨ ਨੂੰ ਮਿਲ ਰਿਹਾ ਹੈ। ਟੀਜ਼ਰ ਬੰਬ ਬੀਟ ਦੇ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਧਰਮਿੰਦਰ ਨੇ ਆਪਣੇ ਰਸੋਈਏ ਦੀ ਬੇਟੀ ਦੀ ਫੋਟੋ ਸ਼ੇਅਰ ਕਰਦੇ ਹੋਏ ਕਿਹਾ 'ਮਾਈ ਡਾਰਲਿੰਗ ਡੌਲ', ਤਾਂ ਪ੍ਰਸ਼ੰਸਕਾਂ ਨੇ ਦਿੱਤੀ ਇਸ ਤਰ੍ਹਾਂ ਦੀ ਪ੍ਰਤੀਕਿਰਿਆ

ਅਮਰ ਹੁੰਦਲ ਵੱਲੋਂ ਡਾਇਰੈਕਟਿਡ ਤੇ ਲਿਖੀ ਗਈ ਇਸ ਫਿਲਮ ਵਿੱਚ ਅੰਮ੍ਰਿਤ ਮਾਨ ਲੀਡ ਰੋਲ ‘ਚ ਯਾਨੀ ‘ਬੱਬਰ’ ਦਾ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਯੋਗਰਾਜ ਸਿੰਘ, ਕੁਲਜਿੰਦਰ ਸਿੰਘ ਸਿੱਧੂ, ਰਘਬੀਰ ਬੋਲੀ ਅਤੇ ਕਈ ਹੋਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ।   bamb Beats ਤੇ  Deshi crew ਦਾ ਇਹ ਇੱਕਠਿਆਂ ਪਹਿਲਾ ਪ੍ਰੋਡਕਸ਼ਨ ਪ੍ਰੋਜੈਕਟ ਹੈ ਜੋ 11 ਮਾਰਚ, 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗਾ।

You may also like