ਅੰਮ੍ਰਿਤ ਮਾਨ ਦਾ ਨਵਾਂ ਗੀਤ ‘END’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  April 20th 2022 12:54 PM  |  Updated: April 20th 2022 12:54 PM

ਅੰਮ੍ਰਿਤ ਮਾਨ ਦਾ ਨਵਾਂ ਗੀਤ ‘END’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਅੰਮ੍ਰਿਤ ਮਾਨ (Amrit Maan)  ਦਾ ਨਵਾਂ ਗੀਤ ‘ਅੇਂਡ’ (END)ਰਿਲੀਜ਼ ਹੋ ਚੁੱਕਿਆ ਹੈ ।ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਡਾਕਟਰ ਜ਼ਿਊਸ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ‘ਚ ਇੱਕ ਮੁਟਿਆਰ ਦੇ ਹੁਸਨ ਦੀ ਗੱਲ ਕੀਤੀ ਗਈ ਹੈ । ਜਿਸ ਨੇ ਹਰ ਪੱਖੋਂ ਅੱਤ ਕਰਵਾਈ ਹੋਈ ਹੈ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੁੰ ਦਿੱਤੇ ਹਨ ।

Amrit Maan image From Amrit Maan song

ਹੋਰ ਪੜ੍ਹੋ : ਬਿਨ੍ਹਾਂ ਵਜ੍ਹਾ ਟ੍ਰੋਲ ਕਰਨ ਵਾਲਿਆਂ ਨੂੰ ਹਿਮਾਂਸ਼ੀ ਖੁਰਾਣਾ ਨੇ ਦੱਸਿਆ ਬ੍ਰੇਨਲੈੱਸ, ਕਿਹਾ ‘ਜੋ ਬੀਤ ਗਿਆ, ਉਹ ਬੀਤ ਗਿਆ’

‘ਬੰਬ ਜੱਟ’, ‘ਟਰੈਂਡਿੰਗ ਨਖਰਾ’, ‘ਡਿਫਰੈਂਸ’ , ਪਰੀਆਂ ਤੋਂ ਸੋਹਣੀ ਸਣੇ ਕਈ ਗੀਤ ਸ਼ਾਮਿਲ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ । ਅੰਮ੍ਰਿਤ ਮਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ । ਪਰ ਬਾਅਦ ‘ਚ ਉਨ੍ਹਾਂ ਨੇ ਖੁਦ ਵੀ ਗੀਤ ਗਾਏ ਅਤੇ ਗਾਇਕੀ ਦੇ ਖੇਤਰ ‘ਚ ਵੀ ਆ ਗਏ ।

Amrit Maan Image From Amrit Maan song

ਅੰਮ੍ਰਿਤ ਮਾਨ ਇੱਥੋਂ ਤੱਕ ਹੀ ਸੀਮਤ ਨਹੀਂ ਰਹੇ । ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਪਰ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਬੱਬਰ’ ਆਈ ਸੀ । ਇਸ ਫ਼ਿਲਮ ਨੂੰ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ ਅਤੇ ਜਲਦ ਹੀ ਅੰਮ੍ਰਿਤ ਮਾਨ ‘ਬੱਬਰ-੨’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਜਿਸ ਦਾ ਖੁਲਾਸਾ ਖੁਦ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਪਾ ਕੇ ਕੀਤਾ ਸੀ

 

View this post on Instagram

 

A post shared by Amrit Maan (@amritmaan106)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network