
ਅੰਮ੍ਰਿਤ ਮਾਨ (Amrit Maan)ਆਪਣੇ ਨਵੇਂ ਗੀਤ ‘ਸੁਪਰੀਮ’ (Supreme)ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋ ਚੁੱਕੇ ਹਨ ।ਅੰਮ੍ਰਿਤ ਮਾਨ ਆਪਣੇ ਨਵੇਂ ਗੀਤ ‘ਸੁਪਰੀਮ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋ ਚੁੱਕੇ ਹਨ । ਉਨ੍ਹਾਂ ਦੇ ਨਵੇਂ ਗੀਤ ਦੇ ਬੋਲ ਖੁਦ ਉਨ੍ਹਾਂ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਐੱਮ ਐਕਸ ਆਰ ਸੀ ਆਈ ਨੇ ਅਤੇ ਡਾਇਰੈਕਸ਼ਨ ਤੇਜੀ ਸੰਧੂ ਦੇ ਵੱਲੋਂ ਕੀਤੀ ਗਈ ਹੈ । ਅੰਮ੍ਰਿਤ ਮਾਨ ਦੇ ਇਸ ਗੀਤ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ: ਅਰਬਾਜ਼ ਖ਼ਾਨ ਦੀ ਗਰਲ ਫ੍ਰੈਂਡ ਕਾਰ ਨਾਲ ਟਕਰਾਉਣ ਤੋਂ ਵਾਲ-ਵਾਲ ਬਚੀ, ਵੇਖੋ ਵੀਡੀਓ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਲਿਰੀਸਿਸਟ ਕੀਤੀ ਸੀ । ਉਨ੍ਹਾਂ ਦੇ ਲਿਖੇ ਗੀਤਾਂ ਨੂੰ ਕਈ ਵੱਡੇ ਗਾਇਕਾਂ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ।

ਹੋਰ ਪੜ੍ਹੋ : ਸਮੀਪ ਕੰਗ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆਏ ਗਿੱਪੀ ਗਰੇਵਾਲ ਅਤੇ ਬਿੰਨੂ ਢਿੱਲੋਂ, ਵੇਖੋ ਮਜ਼ੇਦਾਰ ਵੀਡੀਓ
ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਆਵਾਜ਼ ‘ਚ ਵੀ ਗਾਉਣਾ ਸ਼ੁਰੂ ਕੀਤਾ ਅਤੇ ਉਨ੍ਹਾਂ ਦੇ ਗੀਤਾਂ ਨੂੰ ਭਰਵਾਂ ਹੁੰਗਾਰਾ ਮਿਲਿਆ । ਅੰਮ੍ਰਿਤ ਮਾਨ ਗੀਤਾਂ ਦੇ ਨਾਲ ਨਾਲ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ । ਜਲਦ ਹੀ ਅੰਮ੍ਰਿਤ ਮਾਨ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।