
ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲੇ ਦਾ ਜਨਮਦਿਨ ਹੈ। ਇਸ ਮੌਕੇ ਅੰਮ੍ਰਿਤ ਮਾਨ ਆਪਣੇ ਜਿਗਰੀ ਯਾਰ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਬੇਹੱਦ ਭਾਵੁਕ ਹੋ ਗਏ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ ਤੇ ਬੇਹੱਦ ਭਾਵੁਕ ਕਰ ਦੇਣ ਵਾਲਾ ਨੋਟ ਲਿਖਿਆ ਹੈ।

ਦੱਸ ਦਈਏ ਕਿ ਬੀਤੇ ਦਿਨ ਗਾਇਕ ਅੰਮ੍ਰਿਤ ਮਾਨ ਦਾ ਜਨਮਦਿਨ ਸੀ ਅਤੇ ਅੱਜ 11 ਜੂਨ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਅੰਮ੍ਰਿਤ ਮਾਨ ਆਪਣੇ ਪਿਆਰੇ ਦੋਸਤ ਤੇ ਛੋਟੇ ਭਰਾ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਬੇਹੱਦ ਭਾਵੁਕ ਹੋ ਗਏ ਹਨ।
ਅੰਮ੍ਰਿਤ ਮਾਨ ਨੇ ਬੀਤੇ ਦਿਨ ਜਿਥੇ ਆਪਣੇ ਇੰਸਟਾਗ੍ਰਾਮ ਪ੍ਰੋਫਾਈਲ ਦੀ ਤਸਵੀਰ ਬਦਲ ਕੇ ਸਿੱਧੂ ਮੂਸੇਵਾਲਾ ਨਾਲ ਤਸਵੀਰ ਲਗਾਈ ਸੀ, ਉਥੇ ਹੀ ਅੱਜ ਦੋਸਤ ਸਿੱਧੂ ਮੂਸੇਵਾਲਾ ਦੇ ਜਨਮਦਿਨ 'ਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।
ਇਸ ਤਸਵੀਰ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅੰਮ੍ਰਿਤ ਮਾਨ ਆਪਣੇ ਜਨਮਦਿਨ ਦੇ ਮੌਕੇ 'ਤੇ ਕੇਕ ਕੱਟ ਕੇ ਸੈਲੀਬ੍ਰੇਸ਼ਨ ਕਰ ਰਹੇ ਹਨ। ਇਸ ਦੇ ਨਾਲ ਸਿੱਧੂ ਮੂਸੇਵਾਲਾ ਅੰਮ੍ਰਿਤ ਮਾਨ ਕੇਕ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ ਦੇ ਵਿੱਚ ਦੋਹਾਂ ਗਾਇਕਾਂ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਨਜ਼ਰ ਆ ਰਹੇ ਹਨ। ਇਹ ਤਸਵੀਰ ਬੀਤੇ ਸਾਲ ਦੀ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਬਹੁਤ ਹੀ ਭਾਵੁਕ ਕਰ ਦੇਣ ਵਾਲਾ ਕੈਪਸ਼ਨ ਲਿਖਿਆ ਹੈ। ਅੰਮ੍ਰਿਤ ਮਾਨ ਨੇ ਆਪਣੇ ਇਸ ਪੋਸਟ ਵਿੱਚ ਕੈਪਸ਼ਨ 'ਚ ਲਿਖਿਆ ਹੈ, " Happy Birthday Yaara💔.. ਮੇਰਾ ਜਨਮਦਿਨ 10 ਜੂਨ ਨੂੰ ਹੁੰਦਾ ਤੇਰਾ 11 ਜੂਨ ਨੂੰ.. ਆਪਾ ਏਸ ਵਾਰ ਕਦੇ ਮਨਾਉਣਾ ਸੀ.. ਤੇਰੀ ਇੱਛਾ ਨੀ ਆਈ ਪਰ ਵਾਰ 💔 "
ਅੰਮ੍ਰਿਤ ਮਾਨ ਦੀ ਇਸ ਪੋਸਟ ਰਾਹੀਂ ਉਨ੍ਹਾਂ ਦਾ ਦਰਦ ਸਾਫ ਵਿਖਾਈ ਦੇ ਰਿਹਾ ਹੈ।ਬੀਤੇ ਦਿਨ 10 ਜੂਨ ਨੂੰ ਅੰਮ੍ਰਿਤ ਮਾਨ ਦਾ ਜਨਮਦਿਨ ਸੀ ਤੇ ਅੱਜ ਉਨ੍ਹਾਂ ਦੇ ਪਿਆਰੇ ਦੋਸਤ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਅਜਿਹੇ 'ਚ ਉਹ ਆਪਣੇ ਦੋਸਤ ਨੂੰ ਯਾਦ ਕਰਕੇ ਬੇਹੱਦ ਭਾਵੁਕ ਹੋ ਗਏ ਹਨ।
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਗਾਇਕ ਅੰਮ੍ਰਿਤ ਮਾਨ ਨੇ ਉਸ ਦੇ ਵੱਡੇ ਭਰਾ ਹੋਣ ਦੇ ਨਾਤੇ ਉਸ ਦੇ ਮਾਤਾ-ਪਿਤਾ ਦਾ ਖਿਆਲ ਰੱਖਣ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਅੰਮ੍ਰਿਤ ਮਾਨ ਨੇ ਸਿੱਧੂ ਬਾਰੇ ਗੱਲ ਕਰਦਿਆਂ ਕਿਹਾ ਸੀ ਕਿ ਉਹ ਹਮੇਸ਼ਾ ਹੀ ਉਨ੍ਹਾਂ ਨਾਲ ਹੱਸਦਾ ਖੇਡਦਾ ਰਹਿੰਦਾ ਸੀ। ਅਕਸਰ ਖੇਤਾਂ ਵਿੱਚ ਕੰਮ ਕਰਦੇ ਕਰਦੇ ਉਨ੍ਹਾਂ ਨੂੰ ਫੋਨ ਲਾ ਕੇ ਗੱਲਾਂ ਕਰਦਾ ਸੀ।

ਸਿੱਧੂ ਮੂਸੇਵਾਲੇ ਨੇ ਅੰਮ੍ਰਿਤ ਨਾਲ ਆਖਰੀ ਗੱਲਬਾਤ ਵਿੱਚ ਉਨ੍ਹਾਂ ਨੂੰ ਪਿੰਡ ਮੂਸਾ ਵਿਖੇ ਵਾਰ-ਵਾਰ ਆਉਣ ਲਈ ਕਹਿੰਦਾ ਸੀ। ਸਿੱਧੂ ਮੂਸੇਵਾਲਾ ਨੇ ਅੰਮ੍ਰਿਤ ਮਾਨ ਨੂੰ ਕਿਹਾ ਸੀ ਕਿ ਬਾਈ ਮੇਰੇ ਕੋਲ ਆ ਜਾ ਮੈਂ ਤੇਰੇ ਨਾਲ ਦਿਲ ਦੀਆਂ
ਬਹੁਤ ਸਾਰੀਆਂ ਗੱਲਾਂ ਕਰਨਾ ਚਾਹੁੰਦਾ ਹਾਂ। ਅੰਮ੍ਰਿਤ ਮਾਨ ਨੇ ਕਿਹਾ ਕਿ ਸਿੱਧੂ ਆਪਣੇ ਦਿਲ ਦੀਆਂ ਗੱਲਾਂ ਆਪਣੇ ਨਾਲ ਹੀ ਲੈ ਗਿਆ।