ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦਾ ਪ੍ਰੀ-ਵੈਡਿੰਗ ਸੈਲੀਬ੍ਰੈਸ਼ਨ ਸ਼ੁਰੂ, ਵੀਡੀਓ ਹੋ ਰਿਹਾ ਵਾਇਰਲ

written by Shaminder | December 01, 2021

ਅੰਕਿਤਾ ਲੋਖੰਡੇ (Ankita Lokhande) ਜਲਦ ਹੀ ਆਪਣੇ ਬੁਆਏ ਫ੍ਰੈਂਡ ਵਿੱਕੀ ਜੈਨ (Vicky Jain) ਦੇ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਉਹ ਵਿਆਹ ਦੀਆਂ ਤਿਆਰੀਆਂ ਬੜੇ ਹੀ ਜ਼ੋਰ ਸ਼ੋਰ ਦੇ ਨਾਲ ਕਰ ਰਹੀ ਹੈ । ਦਸੰਬਰ ਦਾ ਮਹੀਨਾ ਉਸ ਦੀ ਜ਼ਿੰਦਗੀ ਦੇ ਲਈ ਬੇਹੱਦ ਖ਼ਾਸ ਰਿਹਾ ਹੈ । ਦਸੰਬਰ ਮਹੀਨੇ ਦੇ ਪਹਿਲੇ ਹੀ ਦਿਨ ਅਦਾਕਾਰਾ ਆਪਣੇ ਖ਼ਾਸ ਦੋਸਤਾਂ ਦੇ ਨਾਲ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਕਰਦੀ ਹੋਈ ਦਿਖਾਈ ਦਿੱਤੀ ਹੈ । ਦਸੰਬਰ ‘ਚ ਹੀ ਅੰਕਿਤਾ ਦਾ ਜਨਮ ਦਿਨ ਵੀ ਹੈ ਅਤੇ ਆਪਣੇ ਜਨਮ ਦਿਨ ਤੋਂ ਪਹਿਲਾਂ ਹੀ ਅਦਾਕਾਰਾ ਵਿਆਹ ਦੇ ਬੰਧਨ ‘ਚ ਬੱਝ ਜਾਏਗੀ ।

Ankita and Vicky jain image From instagram

ਹੋਰ ਪੜ੍ਹੋ : ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਦੀ, ਕੀ ਤੁਸੀਂ ਪਛਾਣਿਆ

ਅੰਕਿਤਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕਈ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਉਹ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਅੰਕਿਤਾ ਅਤੇ ਵਿੱਕੀ ਜੈਨ ਆਪਣੇ ਦੋਸਤਾਂ ਦੇ ਨਾਲ ਡਾਂਸ ਕਰਦੇ ਹੋਏ ਦਿਖਾਈ ਦਿੱਤੇ ।ਇਸ ਮੌਕੇ ਅੰਕਿਤਾ ਨੇ ਸਾੜ੍ਹੀ ਬੰਨੀ ਹੋਈ ਸੀ ਜਦੋਂਕਿ ਵਿੱਕੀ ਜੈਨ ਨੇ ਟ੍ਰਾਊਜ਼ਰ ਪਾਇਆ ਹੋਇਆ ਸੀ ।

Ankita Lokhande and vicky jain image From instagram

ਦੋਵੇਂ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਅੰਕਿਤਾ ਨੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅੰਕਿਤਾ ਆਪਣੇ ਹੋਣ ਵਾਲੇ ਪਤੀ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਕਾਰਾ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ। ਦੋਵਾਂ ਦੀ ਨਜ਼ਦੀਕੀ ‘ਪਵਿੱਤਰ ਰਿਸ਼ਤਾ’ ਦੇ ਦੌਰਾਨ ਹੋਈ ਸੀ ।ਪਰ ਬਾਅਦ ‘ਚ ਦੋਵਾਂ ਦੀ ਦੋਸਤੀ ਟੁੱਟ ਗਈ ਅਤੇ ਦੋਵਾਂ ਦੇ ਰਸਤੇ ਵੱਖੋ ਵੱਖ ਹੋ ਗਏ ਸਨ । ਜਿਸ ਤੋਂ ਬਾਅਦ ਅੰਕਿਤਾ ਲੋਖੰਡੇ ਵਿੱਕੀ ਜੈਨ ਦੇ ਨਾਲ ਰਿਲੇਸ਼ਨ ‘ਚ ਰਹੀ ਅਤੇ ਸੁਸ਼ਾਂਤ ਸਿੰਘ ਰਾਜਪੂਤ ਰੀਆ ਚੱਕਰਵਰਤੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸਨ ।

You may also like