ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੇ ਵਿਆਹ ਦਾ ਕਾਰਡ ਹੋਇਆ ਲੀਕ, ਦੇਖੋ ਵੀਡੀਓ

Written by  Lajwinder kaur   |  December 05th 2021 03:45 PM  |  Updated: December 05th 2021 03:13 PM

ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੇ ਵਿਆਹ ਦਾ ਕਾਰਡ ਹੋਇਆ ਲੀਕ, ਦੇਖੋ ਵੀਡੀਓ

ਇਸ ਵਿਆਹ ਦੇ ਸੀਜ਼ਨ 'ਚ ਅੰਕਿਤਾ ਲੋਖੰਡੇ Ankita Lokhande ਵੀ ਦੁਲਹਨ ਬਣਨ ਜਾ ਰਹੀ ਹੈ। ਉਹ ਆਪਣੇ ਬੁਆਏਫ੍ਰੈਂਡ ਵਿੱਕੀ ਜੈਨ ਦੇ ਨਾਲ ਵਿਆਹ ਕਰਵਾਉਣ ਜਾ ਰਹੀ ਹੈ, ਜਿਸ ਨੂੰ ਉਹ ਕਈ ਸਾਲਾਂ ਤੋਂ ਡੇਟ ਕਰ ਰਹੀ ਹੈ। ਵਿਆਹ ਤੋਂ ਪਹਿਲਾਂ ਦੇ ਜਸ਼ਨ ਅਤੇ ਰੀਤੀ ਰਿਵਾਜ਼ ਸ਼ੁਰੂ ਹੋ ਗਏ ਹਨ। ਹਾਲਾਂਕਿ ਵਿਆਹ ਕਿਸ ਤਰੀਕ ਨੂੰ ਹੈ, ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਪਰ ਇਸ ਦੌਰਾਨ ਵਿਆਹ ਦਾ ਕਾਰਡ ਸਾਹਮਣੇ ਆਇਆ ਹੈ। ਜੀ ਹਾਂ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੇ ਵਿਆਹ ਦਾ ਕਾਰਡ ਵਾਲਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਤੇ ਮਾਧੁਰੀ ਦੀਕਸ਼ਿਤ ਨੇ ‘Chaka Chak’ ਗੀਤ ‘ਤੇ ਕੀਤਾ ਸ਼ਾਨਦਾਰ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Ankita Lokhande and Vicky jain

ਵਿਆਹ ਤੋਂ ਪਹਿਲਾਂ ਅੰਕਿਤਾ ਦੇ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਵਿਆਹ ਤੋਂ ਪਹਿਲਾਂ ਹੁੰਦੀ ਇੱਕ ਰਸਮ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।

ਹੋਰ ਪੜ੍ਹੋ : ਗਾਇਕ ਜੌਰਡਨ ਸੰਧੂ ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘ਚੰਨ ਚੰਨ’, ਸਾਂਝਾ ਕੀਤਾ ਪੋਸਟਰ

ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦੇ ਵਿਆਹ ਦੇ ਕਾਰਡ ਹੁਣ ਵੰਡਣੇ ਸ਼ੁਰੂ ਹੋ ਗਏ ਹਨ। ਇਸ ਸਿਲਸਿਲੇ 'ਚ ਉਨ੍ਹਾਂ ਦੇ ਵਿਆਹ ਦਾ ਕਾਰਡ ਅਦਾਕਾਰਾ ਸ਼ਰਧਾ ਆਰੀਆ ਨੂੰ ਦਿੱਤਾ ਗਿਆ ਹੈ। ਸ਼ਰਧਾ ਆਰਿਆ ਨੇ ਫੈਨਜ਼ ਨਾਲ ਅੰਕਿਤਾ ਦੇ ਵਿਆਹ ਦੇ ਕਾਰਡ ਦੀ ਝਲਕ ਸ਼ੇਅਰ ਕੀਤੀ ਹੈ। ਸ਼ਰਧਾ ਆਰਿਆ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਵਿਆਹ ਦੇ ਕਾਰਡ ਦੀ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਵਿਆਹ ਦੇ ਕਾਰਡ 'ਤੇ ਸਭ ਤੋਂ ਪਹਿਲਾਂ ਉਸ ਦਾ ਨਾਂ ਲਿਖਿਆ ਹੋਇਆ ਹੈ। ਇਸ ਤੋਂ ਬਾਅਦ ਜਿਵੇਂ ਹੀ ਅੰਦਰ ਖੋਲ੍ਹਿਆ ਜਾਂਦਾ ਹੈ ਤਾਂ ਵਿਆਹ ਦੇ ਜੋੜੇ ਯਾਨੀ ਅੰਕਿਤਾ ਅਤੇ ਵਿੱਕੀ ਦਾ ਨਾਮ ਸੁਨਹਿਰੀ ਸ਼ਬਦਾਂ ਵਿੱਚ ਲਿਖਿਆ ਜਾਂਦਾ ਹੈ। ਇਸ ਦੇ ਨਾਲ ਹੀ ਕਾਰਡ ਦੇ ਅੰਦਰ ਮੰਤਰਾਂ ਦੇ ਨਾਲ ਵਿਆਹ ਦਾ ਸੱਦਾ ਪੱਤਰ ਦਿੱਤਾ ਗਿਆ ਹੈ। ਪਰ ਇਸ ਕਾਰਡ ਵਿੱਚ ਹੈਰਾਨੀਜਨਕ ਅਤੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਸ ਵਿੱਚ ਕਿਤੇ ਵੀ ਵਿਆਹ ਦੀ ਤਰੀਕ ਦਾ ਕੋਈ ਜ਼ਿਕਰ ਨਹੀਂ ਹੈ। ਇਹ ਸਿਰਫ਼ 'ਦਸੰਬਰ 2021' ਲਿਖਿਆ ਹੋਇਆ ਹੈ। ਇਹ ਵੀਡੀਓ ਸ਼ਰਧਾ ਆਰਿਆ ਦੇ ਫੈਨ ਪੇਜ਼ ਨੂੰ ਵੀ ਪੋਸਟ ਕੀਤਾ ਹੈ।

 

ਦੱਸ ਦੇਈਏ ਕਿ ਇਸ ਕਾਰਡ ਦਾ ਰੰਗ ਰਾਇਲ ਬਲੂ ਹੈ। ਇਸ ਪੋਸਟ ਤੇ ਹਰ ਕੋਈ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਨੂੰ ਸ਼ੁਭਕਾਮਨਾਵਾਂ  ਦੇ ਰਹੇ ਨੇ। ਪ੍ਰਸ਼ੰਸਕ ਇਸ ਕਾਰਡ ਨੂੰ ਬਹੁਤ ਪਸੰਦ ਕਰ ਰਹੇ ਹਨ।  ਅੰਕਿਤਾ ਲੋਖੰਡੇ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ‘ਚ ਕਈ ਸੀਰੀਅਲਾਂ ‘ਚ ਕੰਮ ਕੀਤਾ ਹੈ । ਪਰ ਉਨ੍ਹਾਂ ਨੂੰ ਅਸਲ ਪਛਾਣ ਮਿਲੀ ਸੀ, ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ । ਅੰਕਿਤਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ  ਰਹਿੰਦੀ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network