Trending:
ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦੇ ਵਿਆਹ ਦਾ ਸੈਲੀਬ੍ਰੇਸ਼ਨ ਸ਼ੁਰੂ, ਵਿੱਕੀ ਜੈਨ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਅੰਕਿਤਾ ਲੋਖੰਡੇ (Ankita Lokhande )ਅਤੇ ਵਿੱਕੀ ਜੈਨ (Vicky Jain )ਦੇ ਵਿਆਹ (Wedding ) ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ । ਦੋਵਾਂ ਦੇ ਵਿਆਹ ਦੇ ਜਸ਼ਨ ਸ਼ੁਰੂ ਹੋ ਚੁੱਕੇ ਹਨ ।ਦੋਵਾਂ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਵੇਖ ਸਕਦੇ ਹੋ ਕਿ ਅੰਕਿਤਾ ਲੋਖੰਡੇ ਨੇ ਗੁਲਾਬੀ ਅਤੇ ਹਰੇ ਰੰਗ ਦੀ ਸਾੜ੍ਹੀ ਬੰਨੀ ਹੋਈ ਹੈ ਅਤੇ ਵਿੱਕੀ ਜੈਨ ਨੇ ਹਲਕੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਅਤੇ ਅੰਕਿਤਾ ਵਿੱਕੀ ਦੀ ਗੋਦ ‘ਚ ਬੈਠੀ ਹੋਈ ਹੈ ।
image From instagram
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਕਾਂਗਰਸ ‘ਚ ਹੋਏ ਸ਼ਾਮਿਲ, ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਕੀਤਾ ਸਵਾਗਤ
ਵਿੱਕੀ ਜੈਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਵਿੱਕੀ ਜੈਨ ਅੰਕਿਤਾ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਵੀ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ਨੂੰ ਸ਼ੇਅਰ ਕਰ ਰਹੇ ਹਨ । ਦੋਵੇਂ ਇਨ੍ਹਾਂ ਤਸਵੀਰਾਂ ‘ਚ ਕਾਫੀ ਖੁਸ਼ ਲੱਗ ਰਹੇ ਹਨ ।
image From instagram
ਅੰਕਿਤਾ ਲੋਖੰਡੇ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ‘ਚ ਕਈ ਸੀਰੀਅਲਾਂ ‘ਚ ਕੰਮ ਕੀਤਾ ਹੈ । ਪਰ ਉਨ੍ਹਾਂ ਨੂੰ ਅਸਲ ਪਛਾਣ ਮਿਲੀ ਸੀ, ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ । ਇਸ ਸੀਰੀਅਲ ‘ਚ ਅੰਕਿਤਾ ਲੋਖੰਡੇ ਦੇ ਨਾਲ ਸੁਸ਼ਾਂਤ ਸਿੰਘ ਰਾਜਪੂਤ ਸਨ ।
View this post on Instagram
ਇਸੇ ਸੀਰੀਅਲ ‘ਚ ਦੋਵਾਂ ਦੇ ਵਿਚਕਾਰ ਨਜ਼ਦੀਕੀਆਂ ਵਧੀਆਂ ਅਤੇ ਦੋਵੇਂ ਇੱਕ ਦੂਜੇ ਦੇ ਬਹੁਤ ਵਧੀਆ ਦੋਸਤ ਬਣ ਗਏ ਅਤੇ ਦੋਵਾਂ ਦੀ ਦੋਸਤੀ ਪਿਆਰ ‘ਚ ਬਦਲ ਗਈ ।ਪਰ ਕੁਝ ਸਮੇਂ ਬਾਅਦ ਦੋਵਾਂ ਦੇ ਰਿਸ਼ਤੇ ‘ਚ ਖਟਾਸ ਦੀਆਂ ਖ਼ਬਰਾਂ ਆਈਆਂ ਅਤੇ ਦੋਵਾਂ ਦੇ ਰਸਤੇ ਵੱਖੋ ਵੱਖ ਹੋ ਗਏ ਸਨ । ਅੰਕਿਤਾ ਲੋਖੰਡੇ ਦੀ ਦੋਸਤੀ ਵਿੱਕੀ ਜੈਨ ਦੇ ਨਾਲ ਹੋ ਗਈ ਅਤੇ ਸੁਸ਼ਾਂਤ ਸਿੰਘ ਰਾਜਪੂਤ ਰੀਆ ਚੱਕਰਵਰਤੀ ਦੇ ਨਾਲ ਰਹਿਣ ਲੱਗ ਪਏ । ਇੱਕ ਸਾਲ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਨੇ ਲਾਕਡਾਊਨ ਦੇ ਦੌਰਾਨ ਹੀ ਖੁਦਕੁਸ਼ੀ ਕਰ ਲਈ ਸੀ ।