ਅੰਕਿਤਾ ਲੋਖੰਡੇ ਜੈਨ ਨੇ ਸਾਂਝੀਆਂ ਕੀਤੀਆਂ ਆਪਣੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ

Written by  Lajwinder kaur   |  December 26th 2021 10:45 AM  |  Updated: December 26th 2021 10:39 AM

ਅੰਕਿਤਾ ਲੋਖੰਡੇ ਜੈਨ ਨੇ ਸਾਂਝੀਆਂ ਕੀਤੀਆਂ ਆਪਣੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ

14 ਦਸੰਬਰ ਨੂੰ ਅਦਾਕਾਰਾ ਅੰਕਿਤਾ ਲੋਖੰਡੇ Ankita Lokhande ਨੇ ਵਿੱਕੀ ਜੈਨ ਨਾਲ ਸੱਤ ਫੇਰੇ ਲਏ ਅਤੇ ਸਦਾ ਲਈ ਇੱਕ ਦੂਜੇ ਦੇ ਹੋ ਗਏ।  ਅੰਕਿਤਾ ਵਿਆਹ ਤੋਂ ਬਾਅਦ ਤੋਂ ਹੀ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ। ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ।

Ankita Lokhande in kitchen

ਇਸ ਦੌਰਾਨ ਇਕ ਵਾਰ ਫਿਰ ਅੰਕਿਤਾ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੰਕਿਤਾ ਨੇ ਇੰਸਟਾਗ੍ਰਾਮ 'ਤੇ ਆਪਣੇ ਨਾਂ ਨਾਲ ਜੈਨ ਵੀ ਜੋੜ ਲਿਆ ਹੈ। ਅੰਕਿਤਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਦੁਲਹਨ ਦੇ ਅਵਤਾਰ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਹੋਰ ਪੜ੍ਹੋ : ਰਾਜਵੀਰ ਜਵੰਦਾ ਨੇ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ ਕਿਹਾ- ‘ਕੋਸ਼ਿਸ਼ ਕਰਾਂਗਾ ਤੁਹਾਡੇ ਸੁਫ਼ਨਿਆਂ ਨੂੰ ਪੂਰਾ ਕਰ ਸਕਾਂ’

ਅੰਕਿਤਾ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਕੈਪਸ਼ਨ 'ਚ ਲਿਖਿਆ, 'ਮੇਰੀ ਚਮਕ ਤੋਂ ਈਰਖਾ ਨਾ ਕਰੋ, ਮੈਂ ਦੁਲਹਨ ਹਾਂ।' ਉਨ੍ਹਾਂ ਨੇ ਇੱਕ ਨਹੀਂ ਸਗੋਂ ਸੱਤ ਤਸਵੀਰਾਂ ਸ਼ੇਅਰ ਕੀਤੀਆਂ ਨੇ। ਜਿਸ ‘ਚ ਉਹ ਆਪਣੀ ਬ੍ਰਾਈਡਲ ਲੁੱਕ ਚ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਅਤੇ ਕਮੈਂਟ ਆ ਚੁੱਕੇ  ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਹਲਦੀ ਤੇ ਕਈ ਹੋਰ ਰੀਤੀ ਰਿਵਾਜ਼ਾਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ।

ਹੋਰ ਪੜ੍ਹੋ : ਰੋਹਨਪ੍ਰੀਤ ਸਿੰਘ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਪਿਆਰਾ ਜਿਹਾ ਗੀਤ ਲਿਖਿਆ, ਗੀਤ ਗਾ ਕੇ ਨੇਹੂ ਲਈ ਜ਼ਾਹਿਰ ਕੀਤਾ ਪਿਆਰ, ਦੇਖੋ ਵੀਡੀਓ

ankita lokhande birthday celrabtion

ਦੱਸ ਦਈਏ ਕਿ ਅੰਕਿਤਾ ਲੋਖੰਡੇ ਨੇ 19 ਦਸੰਬਰ ਨੂੰ ਆਪਣਾ 37ਵਾਂ ਜਨਮਦਿਨ ਆਪਣੇ ਸਹੁਰੇ ਪਰਿਵਾਰ ਵਿੱਚ ਮਨਾਇਆ। ਇਸ ਮੌਕੇ ਵਿੱਕੀ ਜੈਨ ਨੇ ਅੰਕਿਤਾ ਦਾ ਜਨਮਦਿਨ ਬਹੁਤ ਹੀ ਧੂਮਧਾਮ ਨਾਲ ਮਨਾਇਆ ਸੀ। ਦੱਸ ਦਈਏ ਇਹ ਜੋੜੀ ਵਿਆਹ ਤੋਂ ਬਾਅਦ ਇੱਕ ਗ੍ਰੈਂਡ ਰਿਸੈਪਸ਼ਨ ਦੇਣੀ ਸੀ, ਕੋਰੋਨਾ ਪ੍ਰੋਟੋਕਾਲਸ ਦੇ ਚਲਦੇ ਇਹ ਰਿਸੈਪਸ਼ਨ ਪਾਰਟੀ ਨੂੰ ਰੱਦ ਕਰ ਦਿੱਤਾ ਗਿਆ ਸੀ।

 


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network