ਇਹ ਤਸਵੀਰ ਹੈ ਪੰਜਾਬ ਦੀ ਪ੍ਰਸਿੱਧ ਗਾਇਕਾ ਦੀ, ਪੰਜਾਬੀ ਇੰਡਸਟਰੀ ਨੂੰ ਦੇ ਚੁੱਕੀ ਹੈ ਕਈ ਹਿੱਟ ਗੀਤ, ਕੀ ਤੁਸੀਂ ਪਛਾਣਿਆ !

Written by  Shaminder   |  July 23rd 2020 12:46 PM  |  Updated: July 23rd 2020 12:46 PM

ਇਹ ਤਸਵੀਰ ਹੈ ਪੰਜਾਬ ਦੀ ਪ੍ਰਸਿੱਧ ਗਾਇਕਾ ਦੀ, ਪੰਜਾਬੀ ਇੰਡਸਟਰੀ ਨੂੰ ਦੇ ਚੁੱਕੀ ਹੈ ਕਈ ਹਿੱਟ ਗੀਤ, ਕੀ ਤੁਸੀਂ ਪਛਾਣਿਆ !

ਦੇਸ਼ ਭਰ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਇਸੇ ਲਈ ਜ਼ਿਆਦਾਤਰ ਲੋਕ ਆਪਣੇ ਘਰਾਂ ‘ਚ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਹੀ ਸਮਾਂ ਬਿਤਾ ਰਹੇ ਹਨ । ਸੈਲੀਬ੍ਰੇਟੀਜ਼ ਵੀ ਆਪੋ ਆਪਣੇ ਪਰਿਵਾਰਾਂ ਦੇ ਨਾਲ ਘਰ ਦੇ ਕੰਮਾਂ ‘ਚ ਰੁਝੇ ਹੋਏ ਹਨ । ਜਿੱਥੇ ਕਈ ਅਦਾਕਾਰ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰ ਰਹੇ ਹਨ ਇਸ ਦੇ ਨਾਲ ਹੀ ਕਈ ਤਰ੍ਹਾਂ ਦੀਆਂ ਐਕਟੀਵਿਟੀਜ਼ ਵੀ ਕਰ ਰਹੇ ਹਨ ।

https://www.instagram.com/p/CC8ByvJHILe/

ਕਈ ਸੈਲੀਬ੍ਰੇਟੀਜ਼ ਆਪਣੀਆਂ ਪੁਰਾਣੀਆਂ ਤਸਵੀਰਾਂ ਨੂੰ ਸਾਂਝਾਂ ਕਰ ਰਹੇ ਹਨ । ਪਰ ਅੱਜ ਅਸੀਂ ਤੁਹਾਨੂੰ ਅਨਮੋਲ ਗਗਨ ਮਾਨ ਦੀ ਉਨ੍ਹਾਂ ਦੀ ਇੱਕ ਸਹੇਲੀ ਦੇ ਨਾਲ ਪੁਰਾਣੀ ਤਸਵੀਰ ਵਿਖਾ ਰਹੇ ਹਾਂ । ਇਸ ਤਸਵੀਰ ‘ਚ ਅਨਮੋਲ ਗਗਨ ਮਾਨ ਪਛਾਣ ‘ਚ ਹੀ ਨਹੀਂ ਆ ਰਹੇ ।

https://www.instagram.com/p/CC8qnTuFlHR/

ਉਨ੍ਹਾਂ ਨੇ ਸੂਟ ਪਾਇਆ ਹੋਇਆ ਹੈ ਅਤੇ ਸਹੇਲੀ ਦੇ ਨਾਲ ਉਨ੍ਹਾਂ ਨੇ ਇਹ ਤਸਵੀਰ ਖਿਚਵਾਈ ਹੈ । ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਦੱਸ ਦਈਏ ਕਿ ਬੀਤੇ ਦਿਨੀਂ ਇਹ ਗਾਇਕਾ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਈ ਸੀ ।

https://www.instagram.com/p/CC50jFtnG78/

ਜਿਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਲਗਾਤਾਰ ਪਿੰਡਾਂ ‘ਚ ਜਾ ਕੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network