ਅਨਮੋਲ ਗਗਨ ਮਾਨ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘ਜੱਟੀ’, ਸ਼ੇਅਰ ਕੀਤਾ ਪੋਸਟਰ

written by Lajwinder kaur | January 05, 2020

ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਜੀ ਹਾਂ ਜਿਸਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਪੋਸਟਰ ਸ਼ੇਅਰ ਕਰਕੇ ਦਿੱਤੀ ਹੈ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਜੱਟੀ ਅਗਲੇ ਹਫ਼ਤੇ....’

 
View this post on Instagram
 

Jatti Next Week ..

A post shared by Anmol Gagan Maan (@anmolgaganmaanofficial) on

ਹੋਰ ਵੇਖੋ:ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਸੱਜਣ ਅਦੀਬ ਦਾ ਨਵਾਂ ਗੀਤ ‘ਕੁਰਬਤ’ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ, ਦੇਖੋ ਵੀਡੀਓ ਗੱਲ ਕਰੀਏ ਪੋਸਟਰ ਦੀ ਤਾਂ ਉਸ ‘ਚ ਉਹ ਪੰਜਾਬੀ ਲੁੱਕ ‘ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਹਨ। ਜੱਟੀ ਗਾਣੇ ਦੇ ਬੋਲ ਗਿੱਲ ਤਲਵਾਰਾ ਨੇ ਲਿਖੇ ਨੇ ਤੇ ਮਿਊਜ਼ਿਕ ਰੈਂਡੀ ਜੇ ਵੱਲੋਂ ਦਿੱਤਾ ਗਿਆ ਹੈ। ਵੀਡੀਓ ਨੂੰ ਆਰਿਸ਼ ਐਂਡ ਸੁੱਖ ਡੀ ਵੱਲੋਂ ਤਿਆਰ ਕੀਤੀ ਗਈ ਹੈ। ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ। ਅਨਮੋਲ ਗਗਨ ਮਾਨ ਇਸ ਤੋਂ ਪਹਿਲਾਂ ਵੀ ਪਰਾਈਸਲੈੱਸ, ਸ਼ੇਰਨੀ, ਓਵਰ ਸਪੀਡ, ਟਰਾਲੇ, ਪਸੰਦ ਤੇਰੀ, ਚੰਡੀਗੜ੍ਹ, ਵਲਾਂ ਵਾਲੀ ਪੱਗ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਚੁੱਕੇ ਹਨ।

0 Comments
0

You may also like