ਪੰਜਾਬੀ ਗਾਇਕ ਨਿੰਮਾ ਖਰੌੜ ਦਾ ਆਸਟ੍ਰੇਲੀਆ ‘ਚ ਦਿਹਾਂਤ, ਪਟਿਆਲਾ ਦੇ ਰਹਿਣ ਵਾਲੇ ਸਨ ਨਿੰਮਾ ਖਰੌੜ

written by Shaminder | January 09, 2023 03:40pm

ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਪਹਿਲਾਂ ਜਿੱਥੇ ਰਣਜੀਤ ਬਾਵਾ ਦੇ ਖਾਸ ਦੋਸਤ ਅਤੇ ਪੰਜਾਬੀ ਇੰਡਸਟਰੀ ਦੇ ਪ੍ਰੋਡਿਊਸਰ ਡਿਪਟੀ ਵੋਹਰਾ ਦਾ ਦਿਹਾਂਤ ਹੋ ਗਿਆ ਸੀ । ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਨਿੰਮਾ ਖਰੌੜ (Nimma Kharoud)ਦਾ ਭਰ ਜਵਾਨੀ ‘ਚ ਦਿਹਾਂਤ (Death) ਹੋ ਗਿਆ ਹੈ ।

Nimma image Source :Youtube

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਰਣਜੀਤ ਬਾਵਾ ਦੇ ਖਾਸ ਦੋਸਤ ਡਿਪਟੀ ਵੋਹਰਾ ਦਾ ਦਿਹਾਂਤ, ਗਾਇਕ ਨੇ ਭਾਵੁਕ ਪੋਸਟ ਕੀਤੀ ਸਾਂਝੀ

ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਹ ਪਟਿਆਲਾ ਜ਼ਿਲ੍ਹੇ ਦੇ ਲੰਗ ਪਿੰਡ ਦੇ ਰਹਿਣ ਵਾਲੇ ਸਨ । ਨਿੰਮੇ ਨੇ ਕਈ ਹਿੱਟ ਗੀਤ ਗਾਏ ਸਨ । ਜਿਸ ‘ਚ ‘ਪੱਗ ਦੀ ਪੂਣੀ’ ‘ਡਾਲਰ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ ।

Nimma ,

ਹੋਰ ਪੜ੍ਹੋ : ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਸਮੁੱਚੀ ਕੌਮ ਨੂੰ ਕੀਤੀ ਖ਼ਾਸ ਅਪੀਲ

ਨਿੰਮਾ ਖਰੌੜ ਆਸਟ੍ਰੇਲੀਆ ‘ਚ ਰਹਿ ਰਹੇ ਸਨ । ਉਨ੍ਹਾਂ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ । ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਦਿਹਾਂਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।

Nimma

ਕੁਝ ਦਿਨ ਪਹਿਲਾਂ ਹੀ ਗਾਇਕ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੇ ਬੱਚਿਆਂ ਦੇ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਪਰ ਕਿਸੇ ਨੇ ਨਹੀਂ ਸੀ ਸੋਚਿਆ ਕਿ ਇਹ ਉਸ ਦੀਆਂ ਆਖਰੀ ਤਸਵੀਰਾਂ ਹੋਣਗੀਆਂ ।

 

View this post on Instagram

 

A post shared by RPD24 TV CANADA (@rpd24canada)

You may also like