ਸਲਮਾਨ ਦੇ ਪ੍ਰਸ਼ੰਸਕਾਂ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ, ਸਿਨੇਮਾ ਹਾਲ 'ਚ ਚਲਾਏ ਪਟਾਕੇ, ਅਦਾਕਾਰ ਨੇ ਵੀਡੀਓ ਸ਼ੇਅਰ ਕਰਕੇ ਫੈਨਜ਼ ਨੂੰ ਕੀਤੀ ਇਹ ਖ਼ਾਸ ਅਪੀਲ
ਸਲਮਾਨ ਦੇ ਪ੍ਰਸ਼ੰਸਕਾਂ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ, ਸਿਨੇਮਾ ਹਾਲ 'ਚ ਚਲਾਏ ਪਟਾਕੇ, ਅਦਾਕਾਰ ਨੇ ਵੀਡੀਓ ਸ਼ੇਅਰ ਕਰਕੇ ਫੈਨਜ਼ ਨੂੰ ਕੀਤੀ ਇਹ ਖ਼ਾਸ ਅਪੀਲ
ਬਾਲੀਵੁੱਡ ਦੇ ਦਬੰਗ ਖ਼ਾਨ ਯਾਨੀ ਕਿ ਸਲਮਾਨ ਖ਼ਾਨ (Salman Khan) ਦੀ ਫ਼ਿਲਮ ‘ਅੰਤਿਮ ਦਾ ਲਾਸਟ ਟ੍ਰੁਥ’ (Antim: The Final Truth) ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਫ਼ਿਲਮ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਦੌਰਾਨ ਸਲਮਾਨ ਖ਼ਾਨ ਦੇ ਪ੍ਰਸ਼ੰਸਕਾਂ ਦੀ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਸਲਮਾਨ ਦੇ ਪ੍ਰਸ਼ੰਸਕਾਂ ਵੱਲੋਂ ਅਜਿਹੀ ਹਰਕਤ ਕੀਤੀ ਗਈ ਜਿਸ ਕਰਕੇ ਐਕਟਰ ਸਲਮਾਨ ਖ਼ਾਨ ਨੂੰ ਖੁਦ ਪ੍ਰਸ਼ੰਸਕਾਂ ਨੂੰ ਬੇਨਤੀ ਕਰਨੀ ਪਈ।
Image Source – instagram
ਹੋਰ ਪੜ੍ਹੋ : ਸ਼ੈਰੀ ਮਾਨ ਨੇ ਆਪਣੇ ਪਿਆਰ ਦਾ ਕੀਤਾ ਇਜ਼ਹਾਰ, ਪਾਕਿਸਤਾਨ ਤੋਂ ਆਵੇਗੀ ਭਾਬੀ,ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਫ਼ਿਲਮ ਨੂੰ ਦੇਖਦੇ ਹੋਏ ਕੁਝ ਲੋਕਾਂ ਨੇ ਅਜਿਹੀਆਂ ਹਰਕਤਾਂ ਕੀਤੀਆਂ ਕਿ ਅਦਾਕਾਰ ਨੂੰ ਵੀ ਗੁੱਸਾ ਆ ਗਿਆ ਤੇ ਉਨ੍ਹਾਂ ਨੇ ਵੀਡੀਓ ਪੋਸਟ ਕਰਕੇ ਲਾਹਣਤ ਪਾਈ ਹੈ। ਸਲਮਾਨ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਦੇਖ ਸਕਦੇ ਹੋਏ ਸਲਮਾਨ ਦੀ ਫ਼ਿਲਮ ਦੇਖ ਕੇ ਕੁਝ ਪ੍ਰਸ਼ੰਸਕਾਂ ਨੇ ਥੀਏਟਰ ਦੇ ਅੰਦਰ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਹਨ।
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਸਲਮਾਨ ਖ਼ਾਨ ਨੇ ਲੰਬੀ ਚੌੜੀ ਪੋਸਟ ਪਾਈ ਹੈ । ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ-‘ਮੇਰੇ ਸਾਰੇ ਪ੍ਰਸ਼ੰਸਕਾਂ ਨੂੰ ਬੇਨਤੀ ਹੈ ਕਿ ਉਹ ਆਡੀਟੋਰੀਅਮ ਦੇ ਅੰਦਰ ਪਟਾਕੇ ਨਾ ਚਲਾਉਣ ਕਿਉਂਕਿ ਇਹ ਅੱਗ ਦਾ ਬਹੁਤ ਵੱਡਾ ਖਤਰਾ ਸਾਬਤ ਹੋ ਸਕਦਾ ਹੈ ਜਿਸ ਨਾਲ ਤੁਹਾਡੀ ਅਤੇ ਹੋਰਾਂ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਹੈ।
Image Source – instagram
ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਥੀਏਟਰ ਮਾਲਕਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਸਿਨੇਮਾ ਦੇ ਅੰਦਰ ਪਟਾਕੇ ਨਾ ਜਾਣ ਦੇਣ ਅਤੇ ਸੁਰੱਖਿਆ ਨੂੰ ਉਨ੍ਹਾਂ ਨੂੰ ਐਂਟਰੀ ਪੁਆਇੰਟ 'ਤੇ ਅਜਿਹਾ ਕਰਨ ਤੋਂ ਰੋਕਣਾ ਚਾਹੀਦਾ ਹੈ। ਫ਼ਿਲਮ ਦਾ ਹਰ ਤਰ੍ਹਾਂ ਨਾਲ ਆਨੰਦ ਲਓ ... ਕਿਰਪਾ ਕਰਕੇ ਇਸ ਤਰ੍ਹਾਂ ਨਾ ਕਰੋ...ਮੇਰੀ ਮੇਰੇ ਸਾਰੇ ਪ੍ਰਸ਼ੰਸਕਾਂ ਨੂੰ ਬੇਨਤੀ ਹੈ....ਧੰਨਵਾਦ’। ਇਸ ਵੀਡੀਓ ਉੱਤੇ ਪੰਜ ਮਿਲੀਅਨ ਵਿਊਜ਼ ਆ ਚੁੱਕੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
