ਕੋਰੋਨਾ ਮਹਾਮਾਰੀ ਵਿੱਚ ਅਨੁਪਮ ਖੇਰ ਨੇ ਕੀਤਾ ਵੱਡਾ ਐਲਾਨ, ਕੋਰੋਨਾ ਮਰੀਜ਼ਾਂ ਨੂੰ ਮਿਲੇਗੀ ਰਾਹਤ

written by Rupinder Kaler | May 12, 2021

ਫਿਲਮੀ ਸਿਤਾਰੇ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ । ਅਦਾਕਾਰ ਅਨੁਪਮ ਖੇਰ ਨੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ‘ਪ੍ਰੋਜੈਕਟ ਹੀਲ ਇੰਡੀਆ’ ਪ੍ਰੋਗਰਾਮ ਸ਼ੁਰੂ ਕੀਤਾ ਹੈ। ਜਿਸ ਰਾਹੀਂ ਲੋਕਾਂ ਨੂੰ ਪੂਰੇ ਦੇਸ਼ ਵਿੱਚ ਮੁਫਤ ਡਾਕਟਰੀ ਸਹਾਇਤਾ ਅਤੇ ਹੋਰ ਰਾਹਤ ਸੇਵਾਵਾਂ ਦਿੱਤੀਆਂ ਜਾਣਗੀਆਂ । ਅਨੁਪਮ ਖੇਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਹੈ ।

Anupam Kher Announces His Book On Covid-19 Pic Courtesy: Instagram

ਹੋਰ ਪੜ੍ਹੋ :

ਸ਼ੂਗਰ ਨੂੰ ਕੰਟਰੋਲ ਕਰਨ ਲਈ ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਇਹ ਚੀਜ਼ਾਂ

Anupam Kher Pic Courtesy: Instagram

ਉਹਨਾਂ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ਵਿਚ ਉਹ ਭਾਰਤ ਵਿਚ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਦੀ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਦੇ ਨਾਲ ਅਨੁਪਮ ਖੇਰ ਨੇ ਟਵੀਟ ਵਿਚ ਲਿਖਿਆ ਹੈ, ‘ਅਮਰੀਕਾ ਦੇ‘ ਗਲੋਬਲ ਕੈਂਸਰ ਫਾਉਂਡੇਸ਼ਨ ’ਅਤੇ‘ ਭਾਰਤ ਫੋਰਸ ’ਦੇ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

anupam kher

ਇਸ ਦੇ ਜ਼ਰੀਏ, ਆਕਸੀਜਨ , ਵੈਂਟੀਲੇਟਰ, ਬੈਗਪੈਕ ਆਕਸੀਜਨ ਮਸ਼ੀਨ, ਟ੍ਰਾਂਸਪੋਰਟ ਵੈਂਟੀਲੇਟਰ ਅਤੇ ਜੀਵਨ ਬਚਾਉਣ ਦੀਆਂ ਸਾਰੀਆਂ ਸਮੱਗਰੀਆਂ ਹਸਪਤਾਲਾਂ ਅਤੇ ਐਂਬੂਲੈਂਸਾਂ ਨੂੰ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ । ਅਨੁਪਮ ਖੇਰ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

You may also like