ਪਤਨੀ ਅਨੁਸ਼ਕਾ ਸ਼ਰਮਾ ਨੂੰ ਸਕੂਟੀ 'ਤੇ ਬਿਠਾ ਕੇ ਗੇੜੀ ਰੂਟ ‘ਤੇ ਨਿਕਲੇ ਵਿਰਾਟ ਕੋਹਲੀ, ਵਾਇਰਲ ਹੋਇਆ ਵੀਡੀਓ

written by Lajwinder kaur | August 21, 2022

Anushka Sharma and Virat Kohli go on a bike ride: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਭਾਵੇਂ ਹੀ ਵੱਡੇ ਪਰਦੇ ਤੋਂ ਦੂਰ ਚੱਲ ਰਹੀ ਹੋਵੇ ਪਰ ਉਹ ਹਰ ਸਮੇਂ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਅਨੁਸ਼ਕਾ ਸ਼ਰਮਾ ਅਤੇ ਉਨ੍ਹਾਂ ਦੇ ਪਤੀ ਕ੍ਰਿਕੇਟਰ ਵਿਰਾਟ ਕੋਹਲੀ ਅਕਸਰ ਇਕੱਠੇ ਨਜ਼ਰ ਆਉਂਦੇ ਹਨ। ਦੋਵੇਂ ਅਕਸਰ ਆਪਣੀਆਂ ਖਾਸ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਜਿਸ ਨੂੰ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਪ੍ਰਸ਼ੰਸਕ ਵੀ ਕਾਫੀ ਪਸੰਦ ਕਰਦੇ ਹਨ। ਹੁਣ ਇੱਕ ਵਾਰ ਫਿਰ ਤੋਂ ਇਹ ਸਟਾਰ ਜੋੜਾ ਸੁਰਖੀਆਂ ਵਿੱਚ ਹੈ। ਇਸ ਵਾਰ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਇੱਕ ਖਾਸ ਵਜ੍ਹਾ ਕਰਕੇ ਚਰਚਾ ਵਿੱਚ ਹਨ।

ਹੋਰ ਪੜ੍ਹੋ : ਸਮੁੰਦਰ ਦੇ ਕੰਢੇ ਸ਼ਹਿਨਾਜ਼ ਗਿੱਲ ਆਪਣੇ ਭਰਾ ਨਾਲ ਖੂਬ ਮਸਤੀ ਕਰਦੀ ਆਈ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

virat and anushka image From Instagram

ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਜੋੜਾ ਸਕੂਟੀ ਡਰਾਈਵਿੰਗ ਦਾ ਮਜ਼ਾ ਲੈਂਦੇ ਹੋਏ ਨਜ਼ਰ ਆ ਰਿਹਾ ਹੈ। ਵੀਡੀਓ 'ਚ ਵਿਰਾਟ ਕੋਹਲੀ ਸਕੂਟੀ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਅਨੁਸ਼ਕਾ ਸ਼ਰਮਾ ਉਨ੍ਹਾਂ ਦੇ ਪਿੱਛੇ ਬੈਠੀ ਨਜ਼ਰ ਆ ਰਹੀ ਹੈ। ਵਿਰਾਟ ਕੋਹਲੀ ਹਰੇ ਰੰਗ ਦੀ ਕਮੀਜ਼ ਅਤੇ ਬਲੈਕ ਪੈਂਟ 'ਚ ਨਜ਼ਰ ਆ ਰਹੇ ਹਨ, ਜਦਕਿ ਅਨੁਸ਼ਕਾ ਸ਼ਰਮਾ ਪੂਰੀ ਤਰ੍ਹਾਂ ਕਾਲੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਦੋਵਾਂ ਨੇ ਕਾਲੇ ਰੰਗ ਦੇ ਹੈਲਮੇਟ ਨਾਲ ਆਪਣੇ ਚਿਹਰੇ ਪੂਰੀ ਤਰ੍ਹਾਂ ਢੱਕੇ ਹੋਏ ਹਨ।

image From Instagram

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਸਟਾਰ ਕਪਲ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਟਿੱਪਣੀ ਕੀਤੀ ਅਤੇ ਲਿਖਿਆ, 'ਬੈਸਟ ਪਾਵਰ ਕਪਲ।' ਇਕ ਹੋਰ ਫੈਨ ਨੇ ਲਿਖਿਆ, 'ਰਾਜਾ ਅਤੇ ਰਾਣੀ।'

 

View this post on Instagram

 

A post shared by Viral Bhayani (@viralbhayani)

You may also like