ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਤਿੰਨ ਮਿਲੀਅਨ ਤੋਂ ਵੱਧ ਆਏ ਲਾਈਕਸ, ਪ੍ਰਿਯੰਕਾ ਚੋਪੜਾ ਦੀ ਅੱਖਾਂ ‘ਚ ਆਏ ਹੰਝੂ

Written by  Lajwinder kaur   |  November 06th 2020 02:13 PM  |  Updated: November 06th 2020 02:13 PM

ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਤਿੰਨ ਮਿਲੀਅਨ ਤੋਂ ਵੱਧ ਆਏ ਲਾਈਕਸ, ਪ੍ਰਿਯੰਕਾ ਚੋਪੜਾ ਦੀ ਅੱਖਾਂ ‘ਚ ਆਏ ਹੰਝੂ

ਬਾਲੀਵੁੱਡ ਦੀ ਖ਼ੂਬਸੂਰਤ ਤੇ ਕਮਾਲ ਦੀ ਐਕਟਰੈੱਸ ਅਨੁਸ਼ਕਾ ਸ਼ਰਮਾ ਜੋ ਕਿ ਏਨੀਂ ਦਿਨੀਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਖੂਬ ਸੁਰਖੀਆਂ ਵਟੋਰ ਰਹੀ ਹੈ । ਬੀਤੇ ਦਿਨੀਂ ਉਨ੍ਹਾਂ ਨੇ ਬਹੁਤ ਸ਼ਾਨਦਾਰ ਅੰਦਾਜ਼ ਦੇ ਨਾਲ ਆਪਣੇ ਪਤੀ ਵਿਰਾਟ ਕੋਹਲੀ ਦਾ 32ਵਾਂ ਜਨਮਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ।

virat and anushka

ਹੋਰ ਪੜ੍ਹੋ : ਸ਼ਹਿਨਾਜ਼ ਤੇ ਸਿਧਾਰਥ ਇਕੱਠੇ ਨਜ਼ਰ ਆਏ ਚੰਡੀਗੜ੍ਹ ਏਅਰਪੋਰਟ ‘ਤੇ, ਵੀਡੀਓਜ਼ ਹੋਈਆਂ ਵਾਇਰਲ

ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਵਿਰਾਟ ਦੇ ਨਾਲ ਆਪਣੀ ਦੋ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਨੇ । ਜੋ ਕਿ ਦਰਸ਼ਕਾਂ ਦੇ ਨਾਲ ਬਾਲੀਵੁੱਡ ਹਸਤੀਆਂ ਨੂੰ ਵੀ ਖੂਬ ਪਸੰਦ ਆ ਰਹੀਆਂ ਨੇ । ਪ੍ਰਿਯੰਕਾ ਚੋਪੜਾ ਦਾ ਰਿਐਕਸ਼ਨ ਵੀ ਸਭ ਦਾ ਧਿਆਨ ਖਿੱਚ ਰਿਹਾ ਹੈ । ਪ੍ਰਿਯੰਕਾ ਨੇ ਅੱਖਾਂ ‘ਚ ਆਸੂ ਵਾਲਾ ਇਮੋਜ਼ੀ ਪੋਸਟ ਕੀਤਾ ਹੈ ਤੇ ਨਾਲ ਹੀ ਸਮਾਇਲਿੰਗ ਫੇਸ ਵਿਦ ਆਈ ਹਾਰਟ ਤੇ ਦਿਲ ਵਾਲ ਵੀ ਇਮੋਜ਼ੀ ਸ਼ੇਅਰ ਕੀਤੇ ਨੇ । ਜੋ ਕਿ ਦਰਸ਼ਕਾਂ ਦਾ ਦਿਲ ਜਿੱਤ ਰਿਹਾ ਹੈ ।

anushka and virat

ਜੇ ਗੱਲ ਕਰੀਏ ਇਸ ਪੋਸਟ ਉੱਤੇ ਕਈ ਹੋਰ ਹੀਰੋਇਨਾਂ ਵੀ ਕਮੈਂਟ ਕੀਤੇ ਨੇ । ਇਸ ਪੋਸਟ ਉੱਤੇ ਤਿੰਨ ਮਿਲੀਅਨ ਤੋਂ ਵੱਧ ਲਾਈਕਸ ਤੇ ਹਜ਼ਾਰਾਂ ਦੀ ਗਿਣਤੀ ‘ਚ ਕਮੈਂਟਸ ਆਏ ਨੇ ।

inside pic of anushka sharma comments box


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network