ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ ਧੀ ਵਾਮਿਕਾ ਦੇ ਦੂਜੇ ਜਨਮਦਿਨ ਮੌਕੇ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ, ਕਲਾਕਾਰ ਤੇ ਫੈਨਜ਼ ਦੇ ਰਹੇ ਨੇ ਵਧਾਈਆਂ

written by Lajwinder kaur | January 11, 2023 03:12pm

Anushka, Virat share adorable pics with daughter Vamika on her birthdayਹਰ ਔਰਤ ਲਈ ਮਾਂ ਬਣਨ ਬਹੁਤ ਹੀ ਭਾਵੁਕ ਤੇ ਖ਼ਾਸ ਅਨੁਭਵ ਹੁੰਦਾ ਹੈ ਤੇ ਇਸ ਨੂੰ ਸ਼ਾਇਦ ਸ਼ਬਦਾਂ ਵਿੱਚ ਵੀ ਬਿਆਨ ਨਹੀਂ ਕੀਤਾ ਜਾ ਸਕਦਾ ਹੈ। ਬੱਚੇ ਜਿੰਨੇ ਮਰਜ਼ੀ ਵੱਡੇ ਹੋ ਜਾਣ ਪਰ ਹਰ ਮਾਂ ਲਈ ਉਸਦੇ ਬੱਚੇ, ਬੱਚੇ ਹੀ ਰਹਿੰਦੇ ਹਨ। ਅੱਜ ਅਨੁਸ਼ਕਾ ਸ਼ਰਮਾ ਜੋ ਕਿ ਆਪਣੀ ਧੀ ਦਾ ਬਰਥਡੇਅ ਮਨਾ ਰਹੀ ਹੈ। ਉਨ੍ਹਾਂ ਦੀ ਧੀ ਵਾਮਿਕਾ ਦੋ ਸਾਲ ਦੀ ਹੋ ਗਈ ਹੈ। ਜਿਸ ਦੀ ਖੁਸ਼ੀ ਜ਼ਾਹਿਰ ਕਰਦੇ ਹੋਏ ਅਦਾਕਾਰਾ ਨੇ ਇੱਕ ਬਹੁਤ ਹੀ ਪਿਆਰੀ ਜਿਹੀ ਪੋਸਟ ਪਾਈ ਹੈ।

ਹੋਰ ਪੜ੍ਹੋ : 'Chhori 2' ਦੀ ਸ਼ੂਟਿੰਗ ਦੌਰਾਨ ਨੁਸਰਤ ਭਰੂਚਾ ਨਾਲ ਵਾਪਰਿਆ ਹਾਦਸਾ, ਕਲੀਨਿਕ 'ਚ ਟਾਂਕੇ ਲਗਵਾਉਂਦੀ ਆਈ ਨਜ਼ਰ, ਦੇਖੋ ਵੀਡੀਓ

vamika with anushka

ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਧੀ ਵਾਮਿਕਾ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਅਨੁਸ਼ਕਾ ਜੋ ਕਿ ਆਪਣੀ ਧੀ ਨੂੰ ਬੈਂਚ ਉੱਤੇ ਲੈ ਕੇ ਬੈਠੀ ਹੋਈ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- Two years ago my heart grew wide open। ਇਸ ਪੋਸਟ ਉੱਤੇ ਫੈਨਜ਼ ਤੇ ਕਲਾਕਾਰ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ। ਕੁਝ ਹੀ ਸਮੇਂ ਵਿੱਚ ਸੱਤ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ।

virat kohli with daughter vamika's birthday

ਬੀਤੇ ਦਿਨੀਂ ਹੀ ਵਿਰਾਟ ਕੋਹਲੀ ਨੇ ਵੀ ਆਪਣੀ ਧੀ ਦੇ ਲਈ ਇੱਕ ਪਿਆਰਾ ਜਿਹਾ ਸੁਨੇਹਾ ਲਿਖ ਕੇ ਇੱਕ ਤਸਵੀਰ ਸਾਂਝੀ ਕੀਤੀ ਸੀ। ਦੱਸ ਦਈਏ ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ਲਈ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਤਸਵੀਰ ਸ਼ੇਅਰ ਕਰਕੇ ਖੁਸ਼ੀ ਜ਼ਾਹਿਰ ਕੀਤੀ ਹੈ। ਕੁਝ ਸਮੇਂ ਪਹਿਲਾਂ ਹੀ ਕ੍ਰਿਕੇਟਰ ਵਿਰਾਟ ਕੋਹਲੀ ਨੇ ਆਪਣੀ ਧੀ ਵਾਮਿਕਾ ਦੇ ਨਾਲ ਇੱਕ ਬਹੁਤ ਹੀ ਪਿਆਰੀ ਜਿਹੀ ਇੱਕ ਤਸਵੀਰ ਸ਼ੇਅਰ ਕਰਕੇ ਬਰਥਡੇਅ ਵਿਸ਼ ਕੀਤਾ ਹੈ। ਤਸਵੀਰ ਵਿੱਚ ਪਿਉ-ਧੀ ਦਾ ਪਿਆਰਾ ਜਿਹਾ ਰਿਸ਼ਤਾ ਦੇਖਣ ਨੂੰ ਮਿਲ ਰਿਹਾ ਹੈ। ਇਸ ਪੋਸਟ ਉੱਤੇ ਕੁਝ ਹੀ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਲਾਈਕਸ ਤੇ ਵਾਮਿਕਾ ਲਈ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਆ ਚੁੱਕੀਆਂ ਹਨ।

 

View this post on Instagram

 

A post shared by AnushkaSharma1588 (@anushkasharma)

 

View this post on Instagram

 

A post shared by Virat Kohli (@virat.kohli)

You may also like