
ਅਨੁਸ਼ਕਾ ਸ਼ਰਮਾ (Anushka Sharma) ਅਤੇ ਵਿਰਾਟ ਕੋਹਲੀ (Virat Kohli) ਆਪਣੀ ਧੀ (Daughter) ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੀ ਧੀ ਦੇ ਨਾਲ ਇੱਕ ਹੋਰ ਤਸਵੀਰ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਵਿਰਾਟ ਕੋਹਲੀ ਨੇ ਲਿਖਿਆ ਕਿ ‘ਰੱਬਾ ਬਖਸ਼ੀਆਂ ਤੂੰ ਏਨੀਆਂ ਮਿਹਰਬਾਨੀਆਂ, ਹੋਰ ਤੇਰੇ ਤੋਂ ਕੁਝ ਨਹੀਂ ਮੰਗਦਾ, ਬਸ ਤੇਰਾ ਸ਼ੁਕਰ ਅਦਾ ਕਰਦਾ ਹਾਂ’।

ਹੋਰ ਪੜ੍ਹੋ : ਵਾਸ਼ਿੰਗਟਨ ਡੀਸੀ ‘ਚ ਪੀਟੀਸੀ ਨਿਊਜ਼ ਨੂੰ ਮਿਲਿਆ ‘ਪ੍ਰਾਈਡ ਆਫ਼ ਇੰਡੀਆ ਐਵਾਰਡ 2022’
ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ । ਦੱਸ ਦਈਏ ਕਿ ਇਹ ਜੋੜੀ ਬੀਤੇ ਦਿਨ ਵੀ ਨੀਮ ਕਰੋਲੀ ਦੇ ਦਰਸ਼ਨਾਂ ਦੇ ਲਈ ਪਹੁੰਚੀ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

ਹੋਰ ਪੜ੍ਹੋ : ਬ੍ਰੇਨ ਟਿਊਮਰ ਕਾਰਨ ਰਾਖੀ ਸਾਵੰਤ ਦੀ ਮਾਂ ਦੀ ਹਾਲਤ ਵਿਗੜੀ, ਰਾਖੀ ਸਾਵੰਤ ਨੇ ਪ੍ਰਸ਼ੰਸਕਾਂ ਨੂੰ ਕਿਹਾ ‘ਤੁਹਾਡੀਆਂ ਦੁਆਵਾਂ ਦੀ ਲੋੜ’
ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਆਪਣੀ ਨਿੱਜੀ ਜ਼ਿੰਦਗੀ ਨੂੰ ਬਹੁਤ ਹੀ ਨਿੱਜੀ ਰੱਖਦੇ ਹਨ ਅਤੇ ਅਕਸਰ ਆਪਣੀ ਧੀ ਦੇ ਨਾਲ ਨਜ਼ਰ ਆਉਂਦੇ ਹਨ ।ਪਰ ਕਿਸੇ ਵੀ ਤਸਵੀਰ ‘ਚ ਉਨ੍ਹਾਂ ਨੇ ਆਪਣੀ ਧੀ ਦਾ ਚਿਹਰਾ ਕਦੇ ਵੀ ਨਹੀਂ ਦਿਖਾਇਆ ।
ਦਰਅਸਲ ਇਹ ਜੋੜੀ ਨਹੀਂ ਚਾਹੁੰਦੀ ਕਿ ਉਨ੍ਹਾਂ ਦੀ ਧੀ ਸੋਸ਼ਲ ਮੀਡੀਆ ਦਾ ਹਿੱਸਾ ਬਣੇ । ਅਨੁਸ਼ਕਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਸ਼ਾਹਰੁਖ ਖ਼ਾਨ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਰੱਬ ਨੇ ਬਣਾ ਦੀ ਜੋੜੀ’ ਆਮਿਰ ਖ਼ਾਨ ਦੇ ਨਾਲ ਫ਼ਿਲਮ 'ਪੀ.ਕੇ.' ਹਿੱਟ ਫ਼ਿਲਮਾਂ ਦੀ ਲਿਸਟ ‘ਚ ਸ਼ਾਮਿਲ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਹੀ ਜ਼ਿਆਦਾ ਸਰਾਹਿਆ ਗਿਆ ਸੀ ।
Rabba bakshiyan tu enniyan meherbaniyan, hor terto kuch ni mangda, bas tera shukar ada kardan 🙏🙇🏻♂️❤️ pic.twitter.com/FuOGkjkBYD
— Virat Kohli (@imVkohli) January 9, 2023