
ਗਾਇਕ ਏ ਪੀ ਢਿੱਲੋਂ (AP Dhillon) ਆਪਣੇ ਪਿੰਡ ਪਹੁੰਚੇ ਹਨ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਏਪੀ ਢਿੱਲੋਂ ਆਪਣੇ ਸਕੂਲ ‘ਚ ਪਹੁੰਚੇ ਹਨ ਅਤੇ ਸਕੂਲ (School) ਦੇ ਬੱਚਿਆਂ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਗੁਰਦਾਸਪੁਰ ਦੇ ਪਿੰਡ ਕਲੇਰ ਖੁਰਦ ਪਿੰਡ ਦੇ ਪ੍ਰਾਇਮਰੀ ਸਕੂਲ ‘ਚ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਗਾਇਕ ਨਿੰਜਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰ ਦਿੱਤੀ ਵਧਾਈ
ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਵਾਇਰਲ ਹੋ ਰਹੇ ਹਨ । ਇਸ ਵੀਡੀਓ ਨੂੰ ਏ ਪੀ ਢਿੱਲੋਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਸਾਂਝਾ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਖੂਬ ਰਿਐਕਸ਼ਨ ਦੇ ਰਹੇ ਹਨ ।

ਏਪੀ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਬਹੁਤ ਹੀ ਥੋੜੇ ਸਮੇਂ ‘ਚ ਪੰਜਾਬੀ ਇੰਡਸਟਰੀ ‘ਚ ਆਪਣੀ ਥਾਂ ਬਣਾ ਲਈ ਹੈ ।

ਏਪੀ ਢਿੱਲੋਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਹਿੱਟ ਐਲਬਮ ‘ਟੂ ਹਾਰਟਸ ਨੇਵਰ ਬ੍ਰੇਕ ਸੇਮ’, ‘ਕਿੰਝ ਕਰਾਂ ਤਾਰੀਫ’, ‘ਇਹ ਮੁੰਡੇ ਨੇ ਪਾਗਲ ਸਾਰੇ’, ‘ਸਾਡਾ ਪਿਆਰ’ ਸਣੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਹਾਲ ਹੀ ‘ਚ ਕਈ ਥਾਵਾਂ ‘ਤੇ ਲਾਈਵ ਕੰਸਰਟ ਕੀਤੇ ਹਨ, ਜਿਸ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਹਾਜ਼ਰੀ ਲਵਾਈ ਸੀ ।
View this post on Instagram