ਅਪਾਰਸ਼ਕਤੀ ਖੁਰਾਣਾ ਆਪਣੀ ਧੀ ਰਾਣੀ ਨੂੰ ਲੋਰੀ ਸੁਣਾਉਂਦੇ ਹੋਏ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਦਾਕਾਰ ਦਾ ਇਹ ਅੰਦਾਜ਼, ਦੇਖੋ ਵੀਡੀਓ

Written by  Lajwinder kaur   |  September 22nd 2021 09:49 AM  |  Updated: September 22nd 2021 09:49 AM

ਅਪਾਰਸ਼ਕਤੀ ਖੁਰਾਣਾ ਆਪਣੀ ਧੀ ਰਾਣੀ ਨੂੰ ਲੋਰੀ ਸੁਣਾਉਂਦੇ ਹੋਏ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਦਾਕਾਰ ਦਾ ਇਹ ਅੰਦਾਜ਼, ਦੇਖੋ ਵੀਡੀਓ

ਬਾਲੀਵੁੱਡ ਐਕਟਰ ਤੇ ਸਿੰਗਰ ਅਪਾਰਸ਼ਕਤੀ ਖੁਰਾਣਾ (Aparshakti Khurana) ਜੋ ਕਿ ਪਿਛਲੇ ਮਹੀਨੇ ਹੀ ਪਾਪਾ ਬਣੇ ਨੇ। ਉਨ੍ਹਾਂ ਦੀ ਪਤਨੀ ਆਕ੍ਰਿਤੀ ਨੇ ਧੀ ਨੂੰ ਜਨਮ ਦਿੱਤਾ ਹੈ। ਜਿਸ ਤੋਂ ਬਾਅਦ ਖੁਰਾਣਾ ਪਰਿਵਾਰ ‘ਚ ਨੰਨ੍ਹੀ ਪਰੀ ਦੀਆਂ ਕਿਲਕਾਰੀਆਂ ਗੂੰਜ ਰਹੀਆਂ ਨੇ। ਅਪਾਰਸ਼ਕਤੀ ਵੀ ਏਨੀਂ ਦਿਨੀਂ ਆਪਣੀ ਲਾਡੋ ਰਾਣੀ ਦਾ ਖ਼ਾਸ ਖਿਆਲ ਰੱਖ ਰਹੇ ਨੇ। ਉਨ੍ਹਾਂ ਨੇ ਆਪਣੀ ਬੇਟੀ ਦੇ ਨਾਲ ਇੱਕ ਪਿਆਰ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

Aparshakti Khurana welcome his first child baby girl-min Image Source -Instagram

ਹੋਰ ਪੜ੍ਹੋ : ‘ਕਲੀ ਜੋਟਾ’ ਦਾ ਸ਼ੂਟ ਹੋਇਆ ਪੂਰਾ, ਨੀਰੂ ਬਾਜਵਾ ਨੇ ਇੰਸਟਾ ਸਟੋਰੀ ‘ਤੇ ਪਾ ਕੇ ਕਿਹਾ- ‘ਜਲਦੀ ਮਿਲਦੇ ਹਾਂ ਸਿਨੇਮਾ ਘਰਾਂ ‘ਚ’

ਇਸ ਵੀਡੀਓ ‘ਚ ਉਹ ਆਪਣੀ ਬੇਟੀ ਨੂੰ ਲੋਰੀ ਸੁਣਾਉਂਦੇ ਹੋਏ ਨਜ਼ਰ ਆ ਰਹੇ ਨੇ। ਉਹ ਆਪਣੀ ਬੱਚੀ ਨੂੰ ਪਰੈਮ ‘ਚ ਬਿਠਾ ਕੇ ਇੱਧਰ ਉੱਧਰ ਘੁੰਮਾਉਂਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਵੱਡੀ ਗਿਣਤੀ ਚ ਲੋਕ ਦੇਖ ਚੁੱਕੇ ਨੇ। ਦੱਸ ਦਈਏ ਅਪਾਰਸ਼ਕਤੀ ਤੇ ਆਕ੍ਰਿਤੀ ਨੇ ਆਪਣੀ ਬੇਟੀ ਦਾ ਨਾਂਅ ਅਰਜ਼ੋਈ ਏ ਖੁਰਾਣਾ (Arzoie A Khurana) ਰੱਖਿਆ ਹੈ।

ਹੋਰ ਪੜ੍ਹੋ : ਸਤਿੰਦਰ ਸਰਤਾਜ ਦੇ ਵੈਨਕੂਵਰ ਸ਼ੋਅ ਦੀਆਂ 1 ਕਰੋੜ 10 ਲੱਖ ਰੁਪਏ ਦੀਆਂ ਟਿਕਟਾਂ ਆਨ ਲਾਈਨ ਵਿਕੀਆਂ, 7 ਨਵੰਬਰ ਨੂੰ ਹੋਣ ਵਾਲਾ ਸ਼ੋਅ ਪਹਿਲਾਂ ਹੀ ਹੋਇਆ ਹਾਊਸਫੁੱਲ

inside image of aparshakti khurana-min

ਜੇ ਗੱਲ ਕਰੀਏ ਅਪਾਰਸ਼ਕਤੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ। ਉਹ ਵਧੀਆ ਅਦਾਕਾਰ ਹੋਣ ਦੇ ਨਾਲ ਉਹ ਵਧੀਆ ਗਾਇਕ ਵੀ ਨੇ। ਉਹ ਆਪਣੇ ਸਿੰਗਲ ਟਰੈਕ ਦੇ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਕਈ ਗੀਤਾਂ ‘ਚ ਅਦਾਕਾਰੀ ਵੀ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਕਈ ਟੀਵੀ ਇਸ਼ਤਿਹਾਰਾਂ ‘ਚ ਵੀ ਅਦਾਕਾਰੀ ਕਰ ਚੁੱਕੇ ਨੇ। ਜੇ ਗੱਲ ਕਰੀਏ ਉਹ Helmet ਫ਼ਿਲਮ ‘ਚ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਉਹ ਕਈ ਬਾਲੀਵੁੱਡ ਫ਼ਿਲਮਾਂ ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network