ਅਪਾਰਸ਼ਕਤੀ ਖੁਰਾਣਾ ਜਲਦ ਬਣਨ ਵਾਲੇ ਹਨ ਪਾਪਾ, ਤਸਵੀਰ ਸਾਂਝੀ ਕਰਕੇ ਦੱਸੀ ਗੁੱਡ ਨਿਊਜ਼

written by Shaminder | June 22, 2021

ਅਪਾਰਸ਼ਕਤੀ ਖੁਰਾਣਾ ਜਲਦ ਹੀ ਪਿਤਾ ਬਣਨ ਜਾ ਰਹੇ ਹਨ । ਜਿਸ ਦਾ ਖੁਲਾਸਾ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਕੀਤਾ ਹੈ । ਇਸ ਤਸਵੀਰ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਜਿਸ ‘ਚ ਉਨ੍ਹਾਂ ਦੀ ਪਤਨੀ ਦਾ ਬੇਬੀ ਬੰਪ ਨਜ਼ਰ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬੀਤੇ ਦਿਨੀਂ ਇੱਕ ਪੋਸਟ ਵੀ ਸਾਂਝੀ ਕੀਤੀ ਸੀ ।

Aparshakti Khuranna Image From Instagram
ਹੋਰ ਪੜ੍ਹੋ : ਅਮਰੀਸ਼ ਪੁਰੀ ਦੇ ਜਨਮ ਦਿਨ ’ਤੇ ਉਹਨਾਂ ਦਾ ਪੰਜਾਬੀ ਰੰਗ ਦੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ, ਵੀਡੀਓ ਵਾਇਰਲ 
Aparshakti Image From Instagram
ਜਿਸ ਦੇ ਜ਼ਰੀਏ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਜਲਦ ਹੀ ਪਾਪਾ ਬਣਨ ਜਾ ਰਹੇ ਹਨ । ।ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਆਉਣ ਵਾਲੇ ਬੇਬੀ ਲਈ ਪ੍ਰਾਰਥਨਾ ਵੀ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਲਗਾਤਾਰ ਵਾਇਰਲ ਹੋ ਰਹੀ ਹੈ । Aparshakti ਅਪਾਰਸ਼ਕਤੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਦੇ ਨਾਲ ਹੀ ਕਈ ਇਸ਼ਤਿਹਾਰਾਂ ਵੀ ਨਜ਼ਰ ਆ ਚੁੱਕੇ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਪ੍ਰਾਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਨੇ ।

0 Comments
0

You may also like