ਗਾਇਕੀ ਦੇ ਨਾਲ-ਨਾਲ ਘੋੜ ਸਵਾਰੀ ਦਾ ਵੀ ਸ਼ੌਂਕ ਰੱਖਦੀ ਹੈ ਕੌਰ ਬੀ, ਸਿੱਖ ਰਹੀ ਘੋੜ ਸਵਾਰੀ

written by Shaminder | June 21, 2022

ਕੌਰ ਬੀ (Kaur b) ਏਨੀਂ ਦਿਨੀਂ ਘੋੜ  ਸਵਾਰੀ (Horse Riding)  ਸਿੱਖ ਰਹੀ ਹੈ । ਇਸ ਦਾ ਇੱਕ ਵੀਡੀਓ ਵੀ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ । ਜਿਸ ‘ਚ ਉਹ ਘੋੜ ਸਵਾਰੀ ਸਿੱਖਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਇਲਾਵਾ ਕੌਰ ਬੀ ਨੇ ਸਿੱਧੂ ਮੂਸੇਵਾਲਾ ਲਈ ਨਿਆਂ ਦੀ ਮੰਗ ਲਈ ਵੀ ਇੱਕ ਪੋਸਟ ਸਾਂਝੀ ਕੀਤੀ ਹੈ ।

kaur b , , image From kaur b song

ਹੋਰ ਪੜ੍ਹੋ : ਕੌਰ ਬੀ ਨੇ ਸਿੱਧੂ ਮੂਸੇਵਾਲਾ ਦੀ ਮੰਗੇਤਰ ਦੇ ਦਰਦ ਨੂੰ ਕੀਤਾ ਬਿਆਨ, ਕਿਹਾ ‘ਇਹ ਵੇਖ ਨਹੀਂ ਹੁੰਦਾ’

ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਇਸ ਤਰ੍ਹਾਂ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।ਉਸ ਨੇ ਕੁਝ ਸਮਾਂ ਪਹਿਲਾਂ ਹੀ ਮੋਹਾਲੀ ‘ਚ ਨਵਾਂ ਘਰ ਖਰੀਦਿਆ ਹੈ । ਜਿਸ ‘ਚ ਉਹ ਕੁਝ ਸਮਾਂ ਪਹਿਲਾਂ ਹੀ ਸ਼ਿਫਟ ਹੋਏ ਹਨ । ਜਿਸ ਦੀਆਂ ਤਸਵੀਰਾਂ ਵੀ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।

kaur b song-min image from kaur b song

ਹੋਰ ਪੜ੍ਹੋ : ਕੌਰ ਬੀ ਨੇ ਰਖਵਾਇਆ ਅਖੰਡ ਪਾਠ ਸਾਹਿਬ ਜੀ ਦਾ ਪਾਠ, ਤਸਵੀਰ ਕੀਤੀ ਸਾਂਝੀ

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਕੌਰ ਬੀ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਕੇ ਆਇਆ ।

kaur-b-with-brothers ,,,- image from instagram

ਕੌਰ ਬੀ ਨੇ ਵਾਇਸ ਆਫ਼ ਪੰਜਾਬ ‘ਚ ਵੀ ਆਪਣੀ ਗਾਇਕੀ ਦਾ ਹੁਨਰ ਦਿਖਾਇਆ ਸੀ । ਉਹ ਅਕਸਰ ਆਪਣੀ ਗਾਇਕੀ ਨੂੰ ਸੁਧਾਰਨ ਦੇ ਲਈ ਪ੍ਰਕਾਸ਼ ਕੌਰ, ਸੁਰਿੰਦਰ ਕੌਰ ਸਣੇ ਕਈ ਗਾਇਕਾਂ ਨੂੰ ਸੁਣਦੀ ਹੁੰਦੀ ਸੀ । ਅੱਜ ਉਸ ਦਾ ਨਾਮ ਚੋਟੀ ਦੀਆਂ ਗਾਇਕਾ ‘ਚ ਆਉਂਦਾ ਹੈ ।

You may also like