
ਸਿੱਧੂ ਮੂਸੇਵਾਲਾ (Sidhu Moose Wala ) ਦਾ ਭੋਗ ਅਤੇ ਅੰਤਿਮ ਅਰਦਾਸ (Bhog And Antim Ardaas) 8 ਜੂਨ ਨੂੰ ਹੋਵੇਗੀ । ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਭੋਗ ਅਤੇ ਅੰਤਿਮ ਅਰਦਾਸ ਦੀ ਤਰੀਕ ਬਾਰੇ ਦੱਸਿਆ ਸੀ । ਮੁੜ ਤੋਂ ਗਾਇਕ ਦੇ ਪਿਤਾ ਲਾਈਵ ਹੋਏ ਅਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਭੋਗ ‘ਚ ਸ਼ਾਮਿਲ ਹੋ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ

ਹੋਰ ਪੜ੍ਹੋ : ਅਫਸਾਨਾ ਖ਼ਾਨ ਭਰਾ ਸਿੱਧੂ ਮੂਸੇਵਾਲਾ ਦੇ ਭੋਗ ਦਾ ਕਾਰਡ ਸਾਂਝਾ ਕਰਦੇ ਹੋਏ ਹੋਈ ਭਾਵੁਕ
ਕਿ ਜੇ ਉਹ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਦੇ ਹਨ ਤਾਂ ਉਹ ਸਿਰ ‘ਤੇ ਦਸਤਾਰਾਂ ਸਜਾ ਕੇ ਉਸ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ । ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਹੱਥ ਜੋੜ ਕੇ ਬੈਠੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ‘ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ।
ਹੋਰ ਪੜ੍ਹੋ : ਵੇਖੋ ਮੂਸੇਵਾਲਾ, ਮੂਸੇਵਾਲਾ ਹੋਈ ਪਈ ਹੈ! 151 ਦੇਸ਼ਾਂ ‘ਚ ਸਭ ਤੋਂ ਜਿਆਦਾ ਸਰਚ ਕੀਤਾ ਜਾ ਰਿਹਾ ਹੈ ਸਿੱਧੂ ਮੂਸੇਵਾਲਾ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਭੋਗ ਅੱਠ ਜੂਨ ਨੂੰ ਪਵੇਗਾ । ਜਿਸ ਬਾਰੇ ਗਾਇਕ ਦੇ ਪਿਤਾ ਨੇ ਵੀ ਬੀਤੇ ਦਿਨ ਦੱਸਿਆ ਸੀ । ਸਿੱਧੂ ਮੂਸੇਵਾਲਾ ਦਾ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਲੋਕਾਂ ‘ਚ ਰੋਸ ਦੀ ਲਹਿਰ ਹੈ ।

ਸਿੱਧੂ ਮੂਸੇਵਾਲਾ ਨੂੰ ਦੇਸ਼ ਵਿਦੇਸ਼ ‘ਚ ਲੋਕਾਂ ਵੱਲੋਂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ । ਲੋਕ ਮਹਿਬੂਬ ਕਲਾਕਾਰ ਲਈ ਭਾਵੁਕ ਹੋ ਰਹੇ ਹਨ । ਭਰ ਜਵਾਨੀ ‘ਚ ਇਸ ਦੁਨੀਆ ਨੂੰ ਅਲਵਿਦਾ ਆਖ ਗਿਆ ਇਹ ਗਾਇਕ ਲਈ ਉਸ ਦੇ ਪ੍ਰਸ਼ੰਸਕ ਭਾਵੁਕ ਹੋ ਰਹੇ ਹਨ ।