ਕਾਮੇਡੀ ਦੇ ਨਾਲ ਗਾਇਕੀ ‘ਚ ਕਮਾਲ ਕਰ ਦਿੰਦੇ ਨੇ ਕਪਿਲ ਸ਼ਰਮਾ, ਅਰਚਨਾ ਪੂਰਨ ਸਿੰਘ ਨੇ ਸ਼ੇਅਰ ਕੀਤਾ ਇਹ ਵੀਡੀਓ

written by Lajwinder kaur | August 02, 2020

ਬਾਲੀਵੁੱਡ ਦੀ ਅਦਾਕਾਰਾ ਤੇ ਹਾਸਿਆਂ ਦੀ ਕੁਈਨ ਅਰਚਨਾ ਪੂਰਨ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸਾਂਝਾ ਕੀਤਾ ਹੈ ।

ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਟੀਵੀ ਸ਼ੋਅ ਦੀ ਸ਼ੂਟਿੰਗ ਦੌਰਾਨ ਸ਼ੂਟ ਕੀਤਾ ਹੈ । ਜਿਸ ਨੂੰ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਕਪਿਲ ਸ਼ਰਮਾ, ਬਾਲੀਵੁੱਡ ਐਕਟਰ ਸੋਨੂੰ ਸੂਦ ਤੇ ਕਈ ਹੋਰ ਕਲਾਕਾਰ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਕਪਿਲ ਸ਼ਰਮਾ ਆਪਣੀ ਗਾਇਕ ਨੂੰ ਪੇਸ਼ ਕਰਦੇ ਹੋਏ ਨਜ਼ਰ ਆ ਰਹੇ ਨੇ । ਉਹ ਅਰਚਨਾ ਪਰੂਨ ਸਿੰਘ ਦੇ ਨਾਲ ਮਿਲਕੇ ਹਿੰਦੀ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਨੇ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।   ਕਪਿਲ ਸ਼ਰਮਾ ਆਪਣੇ ਸ਼ੋਅ ਦੇ ਨਵੇਂ ਐਪੀਸੋਡਜ਼ ਨੂੰ ਲੈ ਕੇ ਕਾਫੀ ਉਤਸੁਕ ਨੇ । ਦਰਸ਼ਕਾਂ ਵੱਲੋਂ ਕਪਿਲ ਸ਼ਰਮਾ ਦੇ ਸ਼ੋਅ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ ।  

0 Comments
0

You may also like