'ਅਰਦਾਸ ਕਰਾਂ' ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼

written by Rupinder Kaler | July 15, 2019

19 ਜੁਲਾਈ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਅਰਦਾਸ ਕਰਾਂ' ਦਾ ਟਾਈਟਲ ਟਰੈਕ 'ਅਰਦਾਸ ਕਰਾਂ' ਰਿਲੀਜ਼ ਹੋ ਗਿਆ ਹੈ । ਇਸ ਗਾਣੇ ਨੂੰ ਬਾਲੀਵੁੱਡ ਗਾਇਕਾ ਸੁਨਿਧੀ ਚੌਹਾਨ ਨੇ ਆਪਣੀ ਅਵਾਜ਼ ਨਾਲ ਸ਼ਿੰਗਾਰਿਆ ਹੈ, ਜਦੋਂ ਕਿ ਗਾਣੇ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ । ਗਾਣੇ ਦਾ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ । ਇਸ ਗੀਤ ਨੂੰ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ ।

https://www.instagram.com/p/Bz7IlPZAKID/

ਕੁਝ ਮਿੰਟ ਪਹਿਲਾਂ ਰਿਲੀਜ਼ ਹੋਏ ਇਸ ਗਾਣੇ ਨੂੰ ਪੰਜਾਬੀ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਬੋਲ ਸਭ ਨੂੰ ਧਰਮ ਦੇ ਰਸਤੇ ਤੇ ਚੱਲਣ ਦਾ ਸੁਨੇਹਾ ਦਿੰਦੇ ਹਨ । ਜਾਤ ਪਾਤ ਦੀਆ ਬੰਦਿਸ਼ਾਂ ਨੂੰ ਛੱਡ ਸਭ ਨੂੰ ਇੱਕ ਹੋਣ ਲਈ ਕਹਿੰਦਾ ਹੈ । ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਫ਼ਿਲਮ ਦਾ ਪੰਜਾਬੀ ਦਰਸ਼ਕਾਂ ਨੂੰ ਲੰਮੇ ਸਮੇਂ ਤੋਂ ਇੰਤਜ਼ਾਰ ਹੈ ਕਿਉਂਕਿ ਫ਼ਿਲਮ ਦੀ ਕਹਾਣੀ ਬਹੁਤ ਹੀ ਹੱਟ ਕੇ ਹੈ । ਇਸ ਫ਼ਿਲਮ ਨੂੰ ਡਾਇਰੈਕਟ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ । ਫ਼ਿਲਮ ਦੀ ਕਹਾਣੀ ਤੇ ਸਕਰੀਨ ਪਲੇਅ ਗਿੱਪੀ ਤੇ ਰਾਣਾ ਰਣਬੀਰ ਨੇ ਮਿਲ ਕੇ ਲਿਖੇ ਹਨ ।

https://www.instagram.com/p/BzkX35hgyo_/

0 Comments
0

You may also like