ਕੀ ਰਣਬੀਰ ਕਪੂਰ ਤੇ ਆਲੀਆ ਭੱਟ ਦੇ ਵਿਆਹ ਦੀਆਂ ਹੋ ਰਹੀਆਂ ਹਨ ਤਿਆਰੀਆਂ !

written by Rupinder Kaler | February 23, 2021

ਰਣਬੀਰ ਕਪੂਰ ਤੇ ਆਲੀਆ ਭੱਟ ਛੇਤੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ । ਇਹ ਜੋੜੀ ਪਿਛਲੇ ਲੰਮੇ ਸਮੇਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਹਾਂ ਦੇ ਪ੍ਰਸ਼ੰਸਕਾਂ ਨੂੰ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਹੈ । ਪਰ ਜਿਸ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਉਹਨਾਂ ਨੂੰ ਦੇਖ ਕੇ ਲੱਗਦਾ ਹੈ ਕਿ ਰਣਬੀਰ-ਆਲਿਆ ਦੇ ਫੈਨਜ਼ ਨੂੰ ਕੋਈ ਗੁੱਡ ਨਿਊਜ ਮਿਲਣ ਵਾਲੀ ਹੈ। ਹੋਰ ਪੜ੍ਹੋ : ਅੰਮ੍ਰਿਤਸਰ ਵਿੱਚ ਪੌਦਿਆਂ ਤੇ ਦਰਖਤਾਂ ਲਈ ਖੋਲਿਆ ਗਿਆ ਹਸਪਤਾਲ Ranbir Kapoor Alia Bhatt ਹਾਲ ਹੀ 'ਚ ਰਣਬੀਰ ਕਪੂਰ ਦੀ ਮਾਂ ਨੀਤੂ ਕਪੂਰ, ਤੇ ਭੈਣ ਰਿਧਿਮਾ ਕਪੂਰ ਨੂੰ ਫੇਮਸ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਦੇ ਬਾਹਰ ਦੇਖਿਆ ਗਿਆ । ਇਸ ਤੋਂ ਇਲਾਵਾ ਨੀਤੂ ਤੇ ਰਿਧਿਮਾ ਦੇ ਕੁਝ ਵੀਡੀਓ ਸਾਹਮਣੇ ਆਏ ਹਨ ਜਿਨ੍ਹਾਂ 'ਚ ਉਹ ਮਨੀਸ਼ ਮਲਹੋਤਰਾ ਦੇ ਦਫਤਰ ਤੋਂ ਬਾਹਰ ਨਿਕਲਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਚ ਦਿਖ ਰਿਹਾ ਹੈ ਕਿ ਮਨੀਸ਼ ਗਲੇ ਮਿਲ ਕੇ ਨੀਤੂ ਤੇ ਰਿਧਿਮਾ ਨੂੰ ਵਿਦਾ ਕਰ ਰਹੇ ਹਨ। ਇਹਨਾਂ ਵੀਡੀਓ ਨੂੰ ਦੇਖ ਕੇ ਰਣਬੀਰ ਦੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਰਣਬੀਰ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ ।  

 
View this post on Instagram
 

A post shared by Viral Bhayani (@viralbhayani)

0 Comments
0

You may also like