
Arjun Kapoor expresses anger over fake rumours: ਇਨ੍ਹੀਂ ਦਿਨੀਂ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਤੇ ਮਲਾਇਕਾ ਅਰੋੜਾ ਸੁਰਖੀਆਂ ਵਿੱਚ ਬਣੇ ਹੋਏ ਹਨ। ਅਕਸਰ ਹੀ ਦੋਹਾਂ ਦੇ ਵਿਆਹ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਦੋਵਾਂ ਨੇ ਇਨ੍ਹਾਂ ਗੱਲਾਂ 'ਤੇ ਕਦੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪਰ ਹਾਲ ਹੀ ਵਿੱਚ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਅਰਜੂਨ ਕਪੂਰ ਤੇ ਮਲਾਇਕਾ ਜਲਦ ਹੀ ਮਾਤਾ-ਪਿਤਾ ਬਨਣ ਵਾਲੇ ਹਨ। ਹੁਣ ਅਰਜੁਨ ਕਪੂਰ ਨੇ ਇਨ੍ਹਾਂ ਖ਼ਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਹੈ।

ਇਸ ਮਾਮਲੇ 'ਤੇ ਆਪਣੀ ਨਰਾਜ਼ਗੀ ਜ਼ਾਹਰ ਕਰਦਿਆਂ ਅਰਜੂਨ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਹੋਰ ਨਵੀਂ ਪੋਸਟ ਪਾਈ ਹੈ। ਆਪਣੀ ਇਸ ਪੋਸਟ ਵਿੱਚ ਅਰਜੂਨ ਕਪੂਰ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਫਟਕਾਰ ਲਗਾਉਂਦੇ ਹੋਏ ਨਜ਼ਰ ਆਏ।

ਅਰਜੁਨ ਕਪੂਰ ਨੇ ਕੁਝ ਸਮਾਂ ਪਹਿਲਾਂ ਇੰਸਟਾਗ੍ਰਾਮ 'ਤੇ ਇਕ ਸਟੋਰੀ ਪੋਸਟ ਕੀਤੀ ਹੈ। ਆਪਣਾ ਗੁੱਸਾ ਫਿਰ ਜ਼ਾਹਰ ਕਰਦੇ ਹੋਏ ਲਿਖਿਆ- 'ਹਰ ਕਿਸੇ ਨੂੰ ਉਸ ਦੇ ਕਰਮਾਂ ਦਾ ਹਿਸਾਬ ਮਿਲਦਾ ਹੈ। ਤੁਸੀਂ ਆਪਣੀ ਪੂਰੀ ਜ਼ਿੰਦਗੀ ਲੋਕਾਂ ਨਾਲ ਗੜਬੜ ਨਹੀਂ ਕਰ ਸਕਦੇ। ਮੈਨੂੰ ਪਰਵਾਹ ਨਹੀਂ ਕਿ ਤੁਸੀਂ ਕੌਣ ਹੋ। ਜੋ ਆਲੇ-ਦੁਆਲੇ ਹੁੰਦਾ ਹੈ, ਉਹੀ ਹੁੰਦਾ ਹੈ। ਜਲਦੀ ਜਾਂ ਬਾਅਦ ਵਿੱਚ, ਬ੍ਰਹਿਮੰਡ ਤੁਹਾਨੂੰ ਤੁਹਾਡੇ ਕਰਮਾਂ ਦਾ ਫਲ ਦੇਵੇਗਾ, ਜਿਸ ਦੇ ਤੁਸੀਂ ਹੱਕਦਾਰ ਹੋ।' ਅਰਜੁਨ ਕਪੂਰ ਦੀ ਇਸ ਪੋਸਟ ਤੋਂ ਸਾਫ ਹੈ ਕਿ ਮਲਾਇਕਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਫੇਕ ਖ਼ਬਰਾਂ ਉੱਤੇ ਉਨ੍ਹਾਂ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਹੈ।

ਹੋਰ ਪੜ੍ਹੋ: ਪ੍ਰੀਤੀ ਜ਼ਿੰਟਾ ਨੇ ਖ਼ਾਸ ਅੰਦਾਜ਼ 'ਚ ਦਿੱਤੀ ਮਾਂ ਨੂੰ ਜਨਮਦਿਨ ਦੀ ਵਧਾਈ, ਮਾਂ ਲਈ ਲਿਖੀ ਇਹ ਗੱਲ
ਦੱਸ ਦੇਈਏ ਕਿ ਹਾਲ ਹੀ 'ਚ ਮਲਾਇਕਾ ਅਰੋੜਾ ਦੇ ਗਰਭਵਤੀ ਹੋਣ ਦੀਆਂ ਫਰਜ਼ੀ ਖਬਰਾਂ ਕਾਫੀ ਵਾਇਰਲ ਹੋ ਰਹੀਆਂ ਸਨ। ਜਿਸ ਵਿੱਚ ਲਿਖਿਆ ਸੀ ਕਿ ਜਦੋਂ ਮਲਾਇਕਾ ਅਤੇ ਅਰਜੁਨ ਕਪੂਰ ਅਕਤੂਬਰ ਵਿੱਚ ਲੰਡਨ ਵਿੱਚ ਛੁੱਟੀਆਂ ਮਨਾਉਣ ਗਏ ਸਨ ਤਾਂ ਉਨ੍ਹਾਂ ਨੇ ਆਪਣੇ ਕਰੀਬੀ ਦੋਸਤਾਂ ਦੇ ਸਾਹਮਣੇ ਪ੍ਰੈਗਨੈਂਸੀ ਦੀ ਖੁਸ਼ਖਬਰੀ ਦਿੱਤੀ ਸੀ। ਇਸ ਖਬਰ ਦੇ ਆਉਣ ਤੋਂ ਥੋੜ੍ਹੀ ਦੇਰ ਬਾਅਦ ਅਰਜੁਨ ਨੇ ਗੁੱਸੇ ਨਾਲ ਪ੍ਰਤੀਕਿਰਿਆ ਦਿੱਤੀ ਹੈ।
View this post on Instagram