ਅਰਜੁਨ ਕਪੂਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਗਰਲਫ੍ਰੈਂਡ ਮਲਾਇਕਾ ਅਰੋੜਾ ਨੂੰ ਦਿੱਤੀ ਜਨਮਦਿਨ ਦੀ ਵਧਾਈ, ਸਾਂਝੀ ਕੀਤੀ ਰੋਮਾਂਟਿਕ ਤਸਵੀਰ

written by Lajwinder kaur | October 23, 2022 03:05pm

Happy Birthday Malaika Arora: ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਅੱਜ ਆਪਣਾ 50ਵਾਂ ਜਨਮਦਿਨ ਮਨਾ ਰਹੀ ਹੈ। ਮਲਾਇਕਾ ਹੁਣ ਵੱਡੇ ਪਰਦੇ 'ਤੇ ਨਜ਼ਰ ਨਹੀਂ ਆਉਂਦੀ ਪਰ ਉਹ ਆਪਣੀ ਨਿੱਜੀ ਜ਼ਿੰਦਗੀ ਅਤੇ ਫਿਟਨੈੱਸ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੀ ਰਹਿੰਦੀ ਹੈ। ਮਲਾਇਕਾ ਅਰੋੜਾ ਦੇ ਬੁਆਏਫ੍ਰੈਂਡ ਅਰਜੁਨ ਕਪੂਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਅਦਾਕਾਰਾ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅਰਜੁਨ ਕਪੂਰ ਨੇ ਮਲਾਇਕਾ ਅਰੋੜਾ ਨਾਲ ਰੋਮਾਂਟਿਕ ਫੋਟੋ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ਸੁਦੇਸ਼ ਲਹਿਰੀ ਦਾ ਇਹ ਮਜ਼ੇਦਾਰ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਘਰ ‘ਚ ਭਾਂਡੇ ਮਾਂਜਦੇ ਆਏ ਨਜ਼ਰ, ਦੇਖੋ ਵੀਡੀਓ

Malaika Arora And Arjun Kapoor image source: Instagram

ਫੋਟੋ 'ਚ ਮਲਾਇਕਾ ਅਰੋੜਾ ਬੋਲਡ ਅੰਦਾਜ਼ ਦੇ ਨਾਲ ਅਰਜੁਨ ਕਪੂਰ ਨਾਲ ਨਜ਼ਰ ਆ ਰਹੀ ਹੈ। ਅਰਜੁਨ ਕਪੂਰ ਨੇ ਇਸ ਫੋਟੋ ਦੇ ਕੈਪਸ਼ਨ ਵਿੱਚ ਲਿਖਿਆ- ‘ਮੇਰੇ ਹਨੇਰੇ ਦੀ ਰੋਸ਼ਨੀ...ਜਨਮਦਿਨ ਮੁਬਾਰਕ ਬੇਬੀ...ਜਿਵੇਂ ਤੁਸੀਂ ਹੋ, ਹਮੇਸ਼ਾ ਖੁਸ਼ ਰਹੋ, ਮੇਰੇ ਹੀ ਰਹਿਣਾ'। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਮਲਾਇਕਾ ਨੂੰ ਬਰਥਡੇਅ ਵਿਸ਼ ਕਰ ਰਹੇ ਹਨ।

malaika arora image source: Instagram

ਦੱਸਣਯੋਗ ਹੈ ਕਿ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਲੰਬੇ ਸਮੇਂ ਤੋਂ ਇੱਕ-ਦੂਜੇ ਨਾਲ ਰਿਲੇਸ਼ਨਸ਼ਿਪ 'ਚ ਹਨ। ਦੋਵਾਂ ਨੇ ਸ਼ੁਰੂ 'ਚ ਆਪਣੇ ਰਿਸ਼ਤੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਪਰ ਬਾਅਦ 'ਚ ਖੁੱਲ੍ਹ ਕੇ ਮੀਡੀਆ ਦੇ ਸਾਹਮਣੇ ਆ ਗਏ। ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਜਿਨ੍ਹਾਂ ਨੂੰ ਆਪਣੇ ਰਿਸ਼ਤੇ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੋਲ ਦਾ ਵੀ ਸਾਹਮਣਾ ਕਰਨਾ ਪਿਆ ਸੀ।

Malaika Arora latest pics in red dress image source: Instagram

 

View this post on Instagram

 

A post shared by Arjun Kapoor (@arjunkapoor)

You may also like