ਦਿਲਜੀਤ ਦੋਸਾਂਝ ਦਾ ਹਾਲੇ ਦਿਲ ਸੁਣਾ ਰਹੇ ਨੇ ਗੁਰੂ ਰੰਧਾਵਾ ਆਪਣੀ ਆਵਾਜ਼ ‘ਚ, ਦੇਖੋ ਵੀਡੀਓ

written by Lajwinder kaur | June 26, 2019

ਦਿਲਜੀਤ ਦੋਸਾਂਝ ਤੇ ਕ੍ਰਿਤੀ ਸੈਨਨ ਦੀ ਆਉਣ ਵਾਲੀ ਫ਼ਿਲਮ ‘ਅਰਜੁਨ ਪਟਿਆਲਾ’ ਦੇ ਟਰੇਲਰ ਤੋਂ ਬਾਅਦ ਫ਼ਿਲਮ ਦਾ ਪਹਿਲਾ ਗੀਤ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਜੀ ਹਾਂ ‘ਮੈਂ ਦੀਵਾਨਾ ਤੇਰਾ’ ਗਾਣਾ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ, ਕ੍ਰਿਤੀ ਸੈਨਨ ਤੇ ਵਰੁਣ ਸ਼ਰਮਾ ਉੱਤੇ ਫ਼ਿਲਮਾਇਆ ਗਿਆ ਹੈ।

ਹੋਰ ਵੇਖੋ:ਬੀ ਪਰਾਕ ਦਾ ਪਹਿਲਾ ਬੀਟ ਸੌਂਗ ‘ਨੈਣ ਤੇਰੇ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਜੇ ਗੱਲ ਕੀਤੀ ਜਾਵੇ ਗੀਤ ਦੀ ਤਾਂ ਉਸ ਨੂੰ ਗੁਰੂ ਰੰਧਾਵਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗੀਤ ਬੀਟ ਰੋਮਾਂਟਿਕ ਸੌਂਗ ਹੈ। ਜਿਸ ‘ਚ ਦਿਲਜੀਤ ਦੋਸਾਂਝ ਤੇ ਕ੍ਰਿਤੀ ਸੈਨਨ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਗੀਤ ਦੇ ਬੋਲ ਵੀ ਖੁਦ ਗੁਰੂ ਰੰਧਾਵਾ ਦੀ ਕਲਮ ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਤੇ ਕੰਪੋਜ਼ਿੰਗ ਸਚਿਨ- ਜਿਗਰ ਨੇ ਕੀਤੀ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰੋਹਿਤ ਜੁਗਰਾਜ ਵੱਲੋਂ ਡਾਇਰੈਕਟ ਕੀਤੀ ਇਹ ਫ਼ਿਲਮ 26 ਜੁਲਾਈ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

0 Comments
0

You may also like